ਭਾਜਪਾ ਨੇ ਕੈਪਟਨ ਲਈ ਆਪਣੀਆਂ ਬਾਹਾਂ ਫੈਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਿਧਾਇਕ ਆਰ. ਪੀ. ਸਿੰਘ ਵੱਲੋਂ ਖੁੱਲ੍ਹੇ ਤੌਰ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਸਮਰਥਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਇੱਕ ਰਾਸ਼ਟਰਵਾਦੀ ਸੋਚ ਵਾਲੇ ਨੇਤਾ ਹਨ ਤੇ ਭਾਜਪਾ ਦੇ ਦਰਵਾਜ਼ੇ ਹਰ ਉਸ ਵਿਅਕਤੀ ਲਈ ਖੁੱਲ੍ਹੇ ਹਨ ਜਿਨ੍ਹਾਂ ਦੀ ਸੋਚ ਰਾਸ਼ਟਰਵਾਦੀ ਹੋਵੇ।
ਪੰਜਾਬ ਦੀ ਭਾਜਪਾ ਇਕਾਈ ਨੂੰ ਇਹ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ ਕਿ ਜੇਕਰ ਅਜਿਹਾ ਗਠਜੋੜ ਹੁੰਦਾ ਹੈ ਤਾਂ ਨਿਸ਼ਚਿਤ ਰੂਪ ਨਾਲ ਕਿਸਾਨ ਅੰਦੋਲਨ ਦਾ ਹੱਲ ਵੀ ਲੱਭ ਲਿਆ ਜਾਵੇਗਾ। ਕਿਸਾਨ ਅੰਦੋਲਨ ਸ਼ੁਰੂ ਕਰਨ ਵਿੱਚ ਕੈਪਟਨ ਦੀ ਵੱਡੀ ਭੂਮਿਕਾ ਸੀ ਅਤੇ ਹੁਣ ਜੇਕਰ ਕੈਪਟਨ ਇੱਕ ਵੱਖਰੀ ਪਾਰਟੀ ਬਣਾਉਣਾ ਅਤੇ ਭਾਜਪਾ ਨਾਲ ਗਠਜੋੜ ਬਣਾਉਣਾ ਚਾਹੁੰਦਾ ਹੈ ਤਾਂ ਨਿਸ਼ਚਤ ਰੂਪ ਤੋਂ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਕਿਸਾਨ ਅੰਦੋਲਨ ਦਾ ਹੱਲ ਲੱਭੇਗੀ।
ਕੈਪਟਨ ਅਮਰਿੰਦਰ ‘ਤੇ ਪਹਿਲਾਂ ਤੋਂ ਹੀ ਭਾਜਪਾ ਦੇ ਭਾਈਵਾਲ ਹੋਣ ਦੇ ਦੋਸ਼ ਲੱਗ ਰਹੇ ਹਨ। ਕੈਪਟਨ ਅਮਰਿੰਦਰ ਵੱਲੋਂ ਬੀ. ਐੱਸ. ਐੱਫ. ਦਾ ਅਧਿਕਾਰ ਖੇਤਰ ਵਧਾਏ ਜਾਣ ਅਤੇ ਨਵਜੋਤ ਸਿੰਘ ਸਿੱਧੂ ਖਿਲਾਫ ਬੋਲੇ ਜਾਣ ਨੂੰ ਲੈ ਕੇ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ। ਇਸ ‘ਤੇ ਭਾਜਪਾ ਵਿਧਾਇਕ ਆਰ. ਪੀ. ਸਿੰਘ ਨੇ ਕਿਹਾ ਕਿ ਜੇਕਰ ਪਾਕਿਸਤਾਨ ਖਿਲਾਫ ਬੋਲਣਾ ਭਾਜਪਾ ਦਾ ਏਜੰਡਾ ਹੈ ਤਾਂ ਇਹ ਕਿਥੋਂ ਤੱਕ ਸਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਿੱਤ ਲਈ ਬੋਲਣਾ ਗਲਤ ਨਹੀਂ ਹੈ। ਇਸ ਵਿਚ ਕਿਸੇ ਤਰ੍ਹਾਂ ਦੀ ਕੋਈ ਰਾਜਨੀਤਕ ਸਾਂਝ ਦੀ ਗੱਲ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਕੈਪਟਨ ‘ਤੇ ਦੋਸ਼ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਵਿਚ ਭਾਜਪਾ ਦਾ ਏਜੰਡਾ ਹੀ ਲਾਗੂ ਕਰ ਰਹੇ ਸਨ। ਪੰਜਾਬ ਵਿਚ ਬੀ. ਐੱਸ. ਐੱਫ. ਦਾ ਦਾਇਰਾ ਵਧਾਉਣ ਦੇ ਫੈਸਲੇ ਦਾ ਕੈਪਟਨ ਅਮਰਿੰਦਰ ਵੱਲੋਂ ਸਮਰਥਨ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਦੇਸ਼ ਮਜ਼ਬੂਤ ਹੋਵੇਗਾ। ਇਸ ‘ਤੇ ਭਾਜਪਾ ਵਿਧਾਇਕ ਦਾ ਕਹਿਣਾ ਹੈ ਕਿ ਸਿਰਫ ਪੰਜਾਬ ਵਿਚ ਹੀ ਨਹੀਂ ਸਗੋਂ ਆਸਾਮ ਤੇ ਪੱਛਮੀ ਬੰਗਾਲ ਵਿਚ ਵੀ ਬੀ. ਐੱਸ. ਐੱਫ. ਦਾ ਦਾਇਰਾ ਵਧਾਇਆ ਗਿਆ ਹੈ ਤੇ ਸਿਰਫ ਪੰਜਾਬ ਵਿਚ ਹੀ ਇਸ ਦਾ ਵਿਰੋਧ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਪੰਜਾਬ ਦਾ ਵੱਡਾ ਚਿਹਰਾ ਹਨ। ਉਨ੍ਹਾਂ ਨੇ ਪੰਜਾਬ ਵਿਚ ਕਈ ਸਾਲ ਸਿਆਸਤ ਵੀ ਕੀਤੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਕੈਪਟਨ ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ ਕਰ ਸਕਦੇ ਹਨ।