ਸਿੰਘੂ ਬਾਰਡਰ ‘ਤੇ ਹੋਏ ਲਖੀਬਰ ਕਤਲਕਾਂਡ ਨੂੰ ਲੈ ਕੇ ਕਿਸਾਨ ਮੋਰਚੇ ਨੇ ਵੱਡਾ ਫ਼ੈਸਲਾ ਕਰ ਲਿਆ ਹੈ। ਪੰਜਾਬ ਸਰਕਾਰ ਨੇ ਤਾਂ ਇਸ ਲਈ ਸਿੱਟ ਦਾ ਗਠਨ ਕੀਤਾ ਹੀ ਹੈ, ਹੁਣ ਕਿਸਾਨ ਮੋਰਚੇ ਨੇ ਵੀ ਇਸ ਲਈ ਕਮੇਟੀ ਗਠਨ ਕਰ ਦਿੱਤੀ ਹੈ। 32 ਜੱਥੇਬੰਦੀਆਂ ਦੇ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਇਸ ਸਾਰੇ ਘਟਨਾਕ੍ਰਮ ਨਾਲ ਜੁੜੇ ਵੱਖ-ਵੱਖ ਪਹਿਲੂਆਂ ਸਬੰਧੀ ਠੋਸ ਤੱਥ ਸਾਹਮਣੇ ਲਿਆਉਣ ਲਈ ਇਕ ਪੰਜ ਮੈਂਬਰੀ ਤੱਥ ਖੋਜ ਕਮੇਟੀ ਬਣਾਈ ਗਈ ਹੈ, ਜੋ ਅਗਲੇ ਤਿੰਨ ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਜੱਥੇਬੰਦੀਆਂ ਨੂੰ ਦੇਵੇਗੀ।
ਇਸ ਕਮੇਟੀ ਵਿੱਚ ਕੰਵਲਪ੍ਰੀਤ ਸਿੰਘ ਪੰਨੂੰ, ਬਲਦੇਵ ਸਿੰਘ ਸਿਰਸਾ, ਕਾਕਾ ਸਿੰਘ ਕੋਟੜਾ, ਪ੍ਰਗਟ ਸਿੰਘ ਜਾਮਾਰਾਏ ਅਤੇ ਜਤਿੰਦਰ ਸਿੰਘ ਛੀਨਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੀਟਿੰਗ ਵਿੱਚ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਗਿਆ ਕਿ ਸਰਕਾਰ ਦੀਆਂ ਮੋਰਚੇ ਖਿਲਾਫ਼ ਚੱਲ ਰਹੀਆਂ ਸਾਜਿਸ਼ਾਂ ਨੂੰ ਫੇਲ੍ਹ ਕਰਨ ਲਈ ਵੱਡੀ ਗਿਣਤੀ ਵਿੱਚ ਪਹੁੰਚ ਕੇ ਮੋਰਚਿਆਂ ਨੂੰ ਮਜਬੂਤ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਤੋਮਰ ਤੇ ਕੈਲਾਸ਼ ਚੌਧਰੀ ਦੇ ਮੰਗੇ ਅਸਤੀਫੇ-
ਕਿਸਾਨ ਜੱਥੇਬੰਦੀਆਂ ਨੇ 15 ਅਕਤੂਬਰ ਨੂੰ ਸਿੰਘੂ ਮੋਰਚੇ ’ਤੇ ਵਾਪਰੇ ਦੁਖਦ ਘਟਨਾਕ੍ਰਮ ਦੀ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕਰਨ ਦੇ ਨਾਲ-ਨਾਲ ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਅਸਤੀਫਿਆਂ ਦੀ ਮੰਗ ਵੀ ਕੀਤੀ ਹੈ। ਉੱਥੇ ਹੀ, ਮੀਟਿੰਗ ਵਿਚ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀਆਂ ਅਸਥੀਆਂ ਨੂੰ ਕੀਰਤਪੁਰ ਸਾਹਿਬ, ਗੋਇੰਦਵਾਲ ਸਾਹਿਬ ਅਤੇ ਹੁਸੈਨੀਵਾਲਾ ਵਿਖੇ 24 ਅਕਤੂਬਰ ਨੂੰ ਜਲਪ੍ਰਵਾਹ ਕਰਨ ਲਈ ਮਾਝੇ, ਮਾਲਵੇ ਅਤੇ ਦੁਆਬੇ ਵਿੱਚ ‘ਕਲਸ਼ ਯਾਤਰਾ’ਕੱਢਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪ੍ਰਬੰਧ ਕਰਨ ਲਈ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਗੌਰਤਲਬ ਹੈ ਕਿ ਨਿਹੰਗ ਸਿੰਘਾਂ ਵੱਲੋਂ ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਬੁੱਧਵਾਰ ਨੂੰ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕੀਤਾ ਹੈ।