ਜਲੰਧਰ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਜਿਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ (ਭਾਜਪਾ) ਦੀਆਂ ਧੁਨਾਂ ’ਤੇ ਪੰਜ ਸਾਲ ਤੱਕ ਨੱਚਦੇ ਰਹੇ, ਹੁਣ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕੇਂਦਰ ਸਰਕਾਰ ਨੂੰ ਤਕਰੀਬਨ ਅੱਧੇ ਪੰਜਾਬ ਵਿਚ ਪੁਲਿਸ ਦੀ ਭੂਮਿਕਾ ਖਤਮ ਕਰਨ ਲਈ ਸਹਿਮਤੀ ਦੇ ਇਹੋ ਕੁਝ ਕੀਤਾ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਿਲੀ ਥੈਲਿਓਂ ਬਾਹਰ ਆ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਪਸ਼ਟ ਹੈ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਰਲੇ ਹੋਏ ਸਨ ਤੇ ਉਨ੍ਹਾਂ ਨੇ ਆਪਣੀ ਹੀ ਪਾਰਟੀ ਦੇ ਨਾਲ ਨਾਲ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ। ਉਨ੍ਹਾਂ ਕਿਹਾ ਕਿ ਇਹੀ ਕਾਰਨ ਸੀ ਕਿ ਉਨ੍ਹਾਂ ਨੇ ਤਿੰਨ ਨਫਰਤ ਭਰੇ ਖੇਤੀ ਕਾਨੂੰਨ ਬਣਾਉਣ ਵਿਚ ਮਦਦ ਕੀਤੀ ਤੇ ਇਹ ਗੱਲ ਡੇਢ ਸਾਲ ਤੱਕ ਝੂਠ ਬੋਲ ਕੇ ਪੰਜਾਬੀਆਂ ਤੋਂ ਛੁਪਾ ਕੇ ਰੱਖੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਨਿੱਘੇ ਰਿਸ਼ਤੇ ਇਸ ਗੱਲ ਵੀ ਸਪੱਸ਼ਟ ਹਨ ਕਿ ਵਿਰੋਧੀ ਧਿਰ ਦਾ ਮੁੱਖ ਮੰਤਰੀ ਹੋਣ ਦੇ ਬਾਵਜੂਦ ਭਾਜਪਾ ਨੇ ਕਦੇ ਵੀ ਉਨ੍ਹਾਂ ਨੇ ਉਸ ਤਰੀਕੇ ਵਿਵਹਾਰ ਨਹੀਂ ਕੀਤਾ ਜਿਵੇਂ ਕਿ ਮਮਤਾ ਬੈਨਰਜੀ ਤੇ ਹੋਰਨਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਇਹੋ ਕਿਹਾ ਕਿ ਉਹ ਇਕ ‘ਸਵਤੰਤਰ ਫੌਜੀ’ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪਾਰਟੀ ਬਣਾ ਕੇ ਭਾਜਪਾ ਨਾਲ ਗਠਜੋੜ ਕਰਨ ਬਾਰੇ ਦਿੱਤੇ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਸੁਤੰਤਰ ਫੌਰੀ ਹਮੇਸ਼ਾ ਭਾਜਪਾ ਨਾਲ ਰਲ ਕੇ ਕੰਮ ਕਰ ਰਿਹਾ ਸੀ।
ਸਰਦਾਰਨੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਘੱਟ ਨਹੀਂ ਹਨ। ਉਹਨਾਂ ਕਿਹਾ ਕਿ ਚੰਨੀ ਨੇ ਸੂਬੇ ਦੇ ਹਿੱਤ ਕੇਂਦਰ ਨੂੰ ਵੇਚ ਕੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਚੰਨੀ ਨੇ ਬਹੁਤ ਰਾਜ਼ੀ ਖੁਸ਼ੀ ਨਾਲ 5 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਆਪਣੀ ਵਿਚ ਬਾਰਡਰ ਸਕਿਓਰਿਟੀ ਫੋਰਸ (ਬੀ ਐਸ ਐਫ) ਦਾ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਤੋਂ ਅਧਿਕਾਰ ਖੇਤਰ ਵਧਾ ਕੇ 50 ਕਿਲੋਮੀਟਰ ਤੱਕ ਕਰਨ ਲਈ ਸਹਿਮਤੀ ਦੇ ਦਿੱਤੀ ਸੀ। ਉਹਨਾਂ ਕਿਹਾ ਕਿ ਹੁਦ ਸ੍ਰੀ ਦਰਬਾ ਸਾਹਿਬ, ਦੁਰਗਿਆਣਾ ਮੰਦਿਰ ਤੇ ਰਾਮ ਤੀਰਥ ਵੀ ਕੇਂਦਰ ਸਰਕਾਰ ਦੇ ਦਾਇਰੇ ਹੇਠ ਆ ਗਏ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਪੰਜਾਬ ਦੇ 10 ਜ਼ਿਲ੍ਹੇ ਵੀ ਕੇਂਦਰ ਦੇ ਕੰਟਰੋਲ ਹੇਠ ਆ ਗਏ ਹਨ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਅਜਿਹਾ ਕਰ ਕੇ ਚੰਨੀ ਨੇ ਸੰਘਵਾਦ ਨੁੰ ਕਮਜ਼ੋਰ ਕੀਤਾ ਹੈ ਤੇ ਪੰਜਾਬ ਵਿਚ ਕੇਂਦਰ ਦਾ ਕੰਟਰੋਲ ਵਧਾਉਣ ਲਈ ਆਧਾਰ ਤਿਆਰ ਕਰ ਦਿੱਤਾ ਹੈ।
ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ ਦੀ ਚੁੱਕੀ ਝੂਠੀ ਸਹੁੰ ਦੀ ਵਰਤੋਂ ਚੰਨੀ ਸਮੇਤ ਸਾਰੀ ਪਾਰਟੀ ਨੇ 2017 ਦੀਆਂ ਚੋਣਾਂ ਵਿਚ ਵੋਟਾਂ ਹਾਸਲ ਕਰਨ ਵਾਸਤੇ ਕੀਤੀ ਸੀ। ਉਨ੍ਹਾਂ ਕਿਹਾ ਕਿ ਹੁਣ ਲੋਕ ਇਹਨਾਂ ਤੋਂ ਸਵਾਲ ਕਰ ਰਹੇ ਹਨ ਕਿ ਉਨ੍ਹਾਂ ਨੇ ਆਪਣੇ ਵਾਅਦੇ ਪੂਰੇ ਨਹੀਂ ਕਿਉਂਕਿ ਨਹੀਂ ਕੀਤੇ ਤਾਂ ਲੋਕਾਂ ਨੂੰ ਕੁੱਟਿਆ ਮਾਰਿਆ ਜਾ ਰਹਾ ਹੈ ਜਿਵੇਂ ਕਿ ਭੋਆ ਦੇ ਵਿਧਾਇਕ ਜੋਗਿੰਦਰਪਾਲ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਇਹਸ ਤਰੀਕੇ ਪੇਸ਼ ਆਉਣ ਤੋਂ ਬਾਜ਼ ਆਉਣ ਕਿਉਂਕਿ ਛੇਤੀ ਹੀ ਲੋਕ ਵੀ ਇਸੇ ਤਰੀਕੇ ਦਾ ਵਿਵਹਾਰ ਕਰਨ ਲੱਗ ਪੈਣਗੇ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਜਦੋਂ ਉਨ੍ਹਾਂ ਨੁੰ ਨਿਹੰਗਾਂ ਵੱਲੋਂ ਸਿੰਘ ਬਾਰਡਰ ’ਤੇ ਬੇਅਦਬੀ ਕਰਨ ਦੇ ਦੋਸ਼ ਵਿਚ ਮਜ਼ਦੂਰ ਦੀ ਹੱਤਿਆ ਕਰਨ ਬਾਰੇ ਪੁੱਛਿਆ ਤਾਂ ਸਰਦਾਰਨੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਬੇਅਦਬੀ ਦੀਆਂ ਘਟਨਾਵਾਂ ਦੀ ਨਿਖੇਧੀ ਕੀਤੀ ਹੈ ਤੇ ਨਵੇਂ ਖੁਲ੍ਹਾਸੇ ਹੋਣ ਤੋਂ ਬਾਅਦ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਇਕ ਮਜ਼ਦੂਰ ਤੇ ਨਸ਼ੇੜੀ ਸੀ ਤੇ ਉਸਦੀ ਆਮਦਨ ਦਾ ਕੋਈ ਸਰੋਤ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਉਹ ਸਿੰਘੂ ਕਿਵੇਂ ਪਹੁੰਚ ਗਿਆ। ਉਹਨਾਂ ਕਿਹਾ ਕਿ ਸਾਰੇ ਮਾਮਲੇ ਦੀ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਸਾਰੇ ਮਾਮਲੇ ਦਾ ਸੱਚ ਲੋਕਾਂ ਸਾਹਮਣੇ ਆ ਸਕੇ।
ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰਨੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਦੇ ਵੀ ਉਸ ਪਾਰਟੀ ਨਾਲ ਗਠਜੋੜ ਨਹੀਂ ਕਰੇਗਾ ਜਿਸਨੇ ਪੰਜਾਬ ਦੀ ਪਿੱਠ ਵਿਚ ਛੁਰਾ ਮਾਰਿਆ ਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੇ ਯਤਨ ਦੇ ਨਾਲ ਨਾਲ ਇਸਦੀ ਖੇਤੀਬਾੜੀ ਤੇ ਅਰਥਚਾਰਾ ਖਤਰੇ ਵਿਚ ਪਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਭਾਵੇਂ ਉਨ੍ਹਾਂ ਨੂੰ ਕੇਂਦਰੀ ਮੰਤਰੀ ਹੁੰਦਿਆਂ ਸ਼ੁਰੂ ਵਿਚ ਹੀ ਇਹ ਸੰਕੇਤ ਮਿਲਣੇ ਸ਼ੁਰੂ ਹੋ ਗਏ ਸਨ ਕਿ ਭਾਜਪਾ ਨੇ ਗਠਜੋੜ ਦਾ ਧਰਮ ਨਹੀਂ ਨਿਭਾ ਰਹੀ ਤੇ ਅਕਾਲੀ ਦਲ ਪ੍ਰਤੀ ਵਫਾਦਾਰ ਨਹੀਂ ਹੈ ਪਰ ਇਸਦੇ ਬਾਵਜੂਦ ਅਸੀਂ ਪੰਜਾਬ ਦੀ ਬੇਹਤਰੀ ਲਈ ਤੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਗਠਜੋੜ ਜਾਰੀ ਰੱਖਿਆ।
ਉਹਨਾਂ ਕਿਹਾ ਕਿ ਜਦੋਂ ਸਾਨੁੰ ਪਤਾ ਲੱਗਾ ਕਿ ਭਾਜਪਾ ਤਾਂ ਪੰਜਾਬ ਦੇ ਕਿਸਾਨਾਂ ਖਿਲਾਫ ਹੱਲਾ ਬੋਲਣ ’ਤੇ ਤੁਲੀ ਹੈ ਤਾਂ ਫਿਰ ਅਸੀਂ ਫੈਸਲਾ ਕੀਤਾ ਕਿ ਇਸ ਪਾਰਟੀ ਨਾਲ ਦਹਾਕਿਆਂ ਪੁਰਾਣਾ ਆਪਣਾ ਰਿਸ਼ਤਾ ਖਤਮ ਕੀਤਾ ਜਾਵੇ ਤੇ ਅਸੀਂ ਮੰਤਰੀ ਦਾ ਅਹੁਦਾ ਛੱਡਣ ਦੇ ਨਾਲ ਨਾਲ ਐਨ ਡੀ ਏ ਨਾਲ ਗਠਜੋੜ ਵੀ ਤੋੜ ਦਿੱਤਾ। ਸਰਦਾਰਨੀ ਬਾਦਲ ਦੇ ਨਾਲ ਜਲੰਧਰ ਛਾਉਣੀ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਜਗਬੀਰ ਸਿੰਘ ਬਰਾੜ ਤੇ ਜ਼ਿਲ੍ਹੇ ਦੀ ਹੋਰ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਸੀ।