ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਵਿਧਾਇਕ ਜੋਗਿੰਦਰਪਾਲ ਵੱਲੋਂ ਐੱਸ. ਸੀ. ਨੌਜਵਾਨ ਵੱਲੋਂ ਕਾਂਗਰਸ ਪਾਰਟੀ ਦੇ ਘਰ-ਘਰ ਨੌਕਰੀ ਦੇ ਵਾਅਦੇ ਮੁਤਾਬਕ ਨੌਕਰੀ ਲਈ ਆਪਣਾ ਹੱਕ ਮੰਗਣ ਤੇ ਉਸ ’ਤੇ ਹਮਲਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ੍ਰੀ ਪਵਨ ਟੀਨੂੰ ਨੇ ਕਿਹਾ ਕਿ ਇਹ ਵੇਖ ਕੇ ਹੈਰਾਨੀ ਹੋਈ ਕਿ ਕਿਵੇਂ ਕਾਂਗਰਸੀ ਵਿਧਾਇਕ ਨੇ ਸਮਰਾਲਾ ਪਿੰਡ ਦੇ ਐੱਸ. ਸੀ. ਨੌਜਵਾਨ ਵੱਲੋਂ ਨੌਕਰੀ ਮੰਗਣ ’ਤੇ ਉਸ ’ਤੇ ਹਮਲਾ ਕਰ ਦਿੱਤਾ ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਦਾ ਵਤੀਰਾ ਹੋਰ ਵੀ ਹੈਰਾਨੀਜਨਕ ਇਸ ਕਰ ਕੇ ਵੀ ਹੈ ਕਿਉਂਕਿ ਇਹ ਦਰਸਾਉਂਦਾ ਹੈ ਕਿ ਹੁਣ ਕਾਂਗਰਸੀ ਆਗੂਆਂ ਖਾਸ ਤੌਰ ’ਤੇ ਕਾਂਗਰਸੀ ਵਿਧਾਇਕ ਲੋਕਾਂ ਵੱਲੋਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਵੱਡੇ ਵੱਡੇ ਤੇ ਝੂਠੇ ਵਾਅਦਿਆਂ ਨੂੰ ਲਾਗੂ ਨਾ ਕਰਨ ਦਾ ਜਵਾਬ ਮੰਗਣ ’ਤੇ ਉਨ੍ਹਾਂ ’ਤੇ ਹਮਲੇ ਕਰਨ ਲੱਗ ਪਏ ਹਨ।
ਅਕਾਲੀ ਆਗੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਆਖਿਆ ਕਿ ਉਹ ਘਟਨਾ ਦਾ ਨੋਟਿਸ ਲੈਣ ਅਤੇ ਦਲਿਤ ਭਾਈਚਾਰੇ ਨੂੰ ਦਬਾਉਣ ਦਾ ਯਤਨ ਕਰਨ ਵਾਲੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਵਿਰੁੱਧ ਤੁਰੰਤ ਕੇਸ ਦਰਜ ਕਰ ਕੇ ਉਸਦੀ ਗ੍ਰਿਫਤਾਰੀ ਦੇ ਹੁਕਮ ਜਾਰੀ ਕਰਨ। ਉਨ੍ਹਾਂ ਕਿਹਾ ਕਿ ਅਜਿਹਾ ਵਿਵਹਾਰ ਇਕ ਸੱਭਿਅਕ ਸਮਾਜ ਵਿਚ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਤੇ ਵਿਧਾਇਕ ਜੋਗਿੰਦਰਪਾਲ ਨੂੰ ਲੋਕਾਂ ਦੇ ਆਗੂਆਂ ਦੇ ਰਵੱਈਏ ਦੀ ਲੀਹ ਟੱਪਣ ਲਈ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਸ੍ਰੀ ਟੀਨੂੰ ਨੇ ਕਿਹਾ ਕਿ ਨੌਜਵਾਨ ਜੋ ਆਪਣਾ ਹੱਕ ਮੰਗ ਰਿਹਾ ਸੀ, ’ਤੇ ਇਸਦ ਤਰੀਕੇ ਦਾ ਨਿਰਦਈ ਤਰੀਕੇ ਨਾਲ ਹਮਲਾ ਸੱਭਿਅਕ ਸਮਾਜ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜੋਗਿੰਦਰਪਾਲ ਦੀ ਤੁਰੰਤ ਗ੍ਰਿਫਤਾਰੀ ਦੇ ਨਾਲ ਇਹ ਸਾਬਤ ਕਰਨਾ ਪਵੇਗਾ ਕਿ ਉਹ ਐਸ ਸੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਵਾਸਤੇ ਤਿਆਰ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਕਾਲੀ ਦਲ ਦੇ ਆਗੂ ਤੇ ਵਰਕਰ ਜੋਗਿੰਦਰਪਾਲ ਦਾ ਘਿਰਾਓ ਕਰਨਗੇ ਅਤੇ ਉਸ ਨੂੰ ਐਸ ਸੀ ਨੌਜਵਾਨ ਦਾ ਅਪਮਾਨ ਕਰਨ ਦਾ ਹਿਸਾਬ ਲੈਣਗੇ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰ ਕੇ ਵੀ ਜ਼ਰੂਰੀ ਹੈ ਕਿਉਂਕਿ ਇਸ ਨਾਲ ਸਪਸ਼ਟ ਸੰਕੇਤ ਜਾਵੇਗਾ ਕਿ ਨੌਜਵਾਨਾਂ ਖਿਲਾਫ ਧੱਕੇਸ਼ਾਹੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੱਕ ਮੰਗਣ ਵਾਲੇ ਨੌਜਵਾਨਾਂ ’ਤੇ ਹਮਲੇ ਕਰਨ ਦੀ ਥਾਂ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਕ ਸਮਾਂ ਹੱਦ ਤੈਅ ਕਰਨ ਜਿਸ ਵਿਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕੀਤੇ ਜਾਣ।