CM ਚੰਨੀ ਐਕਸ਼ਨ ਮੋਡ ਵਿਚ ਹਨ। ਅੱਜ ਉਹ ਬਾਲਮੀਕਿ ਜਯੰਤੀ ਮੌਕੇ ਅੰਮ੍ਰਿਤਸਰ ਦੇ ਸ਼੍ਰੀ ਰਾਮ ਤੀਰਥ ਪੁੱਜੇ। ਉਥੇ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਲਈ ਕਈ ਵੱਡੇ ਐਲਾਨ ਕੀਤੇ। ਚੰਨੀ ਨੇ 2 ਮਹੀਨਿਆਂ ਵਿਚ 1 ਲੱਖ ਨੌਕਰੀ ਦੇਣ ਦਾ ਵਾਅਦਾ ਕੀਤਾ।
ਇਸ ਤੋਂ ਇਲਾਵਾ ਚੰਨੀ ਨੇ ਐੱਸ. ਸੀ. ਭਾਈਚਾਰੇ ਦੇ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਮਹਾਰਿਸ਼ੀ ਵਾਲਮੀਕਿ ਦੇ ਅਧਿਐਨ ਤੇ ਭਾਈ ਜੀਵਨ ਸਿੰਘ ਚੇਅਰ ਲਈ ਹਰ ਸਾਲ 5 ਲੱਖ ਰੁਪਏ ਦੇਣ ਦੀ ਗੱਲ ਕਹੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ, ਮੰਤਰੀ ਰਾਜ ਕੁਮਾਰ ਵੇਰਕਾ, ਵਿਧਾਇਕ ਸੁਨੀਲ ਦੱਤੀ, ਤਰਸੇਮ ਡੀਸੀ ਆਦਿ ਵੀ ਮੌਜੂਦ ਸਨ।
ਸੀਐਮ ਚੰਨੀ ਮੁੱਖ ਤੌਰ ‘ਤੇ ਬੁੱਧਵਾਰ ਨੂੰ ਸ਼੍ਰੀ ਰਾਮਤੀਰਥ ਵਿੱਚ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਪਹੁੰਚੇ। ਪੰਜਾਬ ਸਰਕਾਰ ਨੇ ਪਹਿਲਾਂ ਹੀ 25 ਕਰੋੜ ਰੁਪਏ ਦੀ ਲਾਗਤ ਨਾਲ ਪੈਨੋਰਮਾ ਬਣਾਉਣ ਦਾ ਐਲਾਨ ਕੀਤਾ ਸੀ, ਪਰ ਹੁਣ ਉਨ੍ਹਾਂ ਨੇ ਮੰਦਰ ਦੀ ਝੀਲ ਅਤੇ ਲਾਈਟਾਂ ਲਈ ਵੀ 3 ਕਰੋੜ ਰੁਪਏ ਦਾ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ। ਮੰਦਰ ਦੇ ਵਿਕਾਸ ਲਈ ਕੀਤੇ ਗਏ ਇਸ ਐਲਾਨ ਤੋਂ ਬਾਅਦ ਉਥੇ ਮੌਜੂਦ ਐੱਸ. ਸੀ. ਭਾਈਚਾਰਾ ਬਹੁਤ ਖੁਸ਼ ਸੀ। ਮੁੱਖ ਮੰਤਰੀ ਚੰਨੀ ਨੇ ਅਗਲੇ ਦੋ ਮਹੀਨਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਲਈ 1 ਲੱਖ ਨੌਕਰੀਆਂ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਪੈਸਿਆਂ ਦੇ ਦਿੱਤੀਆਂ ਜਾਣਗੀਆਂ ਤੇ ਸਾਰਿਆਂ ਨੂੰ ਲੁਟੇਰਿਆਂ ਤੋਂ ਬਚ ਕੇ ਰਹਿਣਾ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
CM ਚੰਨੀ ਨੇ ਦਰਜਾ ਚਾਰ ਕਰਮਚਾਰੀਆਂ ਦੀ ਪੱਕੀ ਭਰਤੀ ‘ਤੇ ਲਗਾਈ ਪਾਬੰਦੀ ਵੀ ਹਟਾ ਦਿੱਤੀ । ਇਸ ਦੇ ਨਾਲ ਹੀ, ਸਫਾਈ ਕਰਮਚਾਰੀਆਂ ਨੂੰ ਹਫ਼ਤੇ ਵਿੱਚ ਤੇ ਹੋਰ ਸਰਕਾਰੀ ਛੁੱਟੀਆਂ ਦੇਣ ਦਾ ਵੀ ਐਲਾਨ ਕੀਤਾ ਗਿਆ। ਸੀਐਮ ਚੰਨੀ ਨੇ ਪੰਜਾਬ ਸਰਕਾਰ ਦੀ ਬਸੇਰਾ ਸਕੀਮ ਨੂੰ ਦੀਵਾਲੀ ਤੱਕ ਲਾਗੂ ਕਰਨ ਦਾ ਐਲਾਨ ਕੀਤਾ ਹੈ। 50-50 ਸਾਲਾਂ ਤੋਂ ਬਸਤੀਆਂ ਵਿੱਚ ਰਹਿਣ ਵਾਲੇ ਲੋਕਾਂ ਦੀ ਜ਼ਮੀਨ ਉਨ੍ਹਾਂ ਦੇ ਨਾਮ ‘ਤੇ ਦਿੱਤੀ ਜਾਵੇਗੀ। ਉਨ੍ਹਾਂ ਨੇ ਇਸ ਸਮੇਂ ਦੌਰਾਨ ‘ਮੇਰਾ ਘਰ ਮੇਰੇ ਨਾਮ’ ਸਕੀਮ ਦਾ ਵੀ ਐਲਾਨ ਕੀਤਾ। ਇਸ ਦੇ ਤਹਿਤ ਸੀਐਮ ਚੰਨੀ ਦੀਵਾਲੀ ਦੇ ਦਿਨ ਘਰਾਂ ਨੂੰ ਰੌਸ਼ਨ ਕਰਕੇ ਇਸ ਯੋਜਨਾ ਨੂੰ ਲਾਗੂ ਕਰਨਗੇ।