ਪ੍ਰਿਯੰਕਾ ਗਾਂਧੀ ਵਾਡਰਾ ਆਗਰਾ ‘ਚ ਪੁਲਿਸ ਹਿਰਾਸਤ ਵਿਚ ਹੋਈ ਸਫਾਈ ਮੁਲਾਜ਼ਮ ਦੀ ਹੱਤਿਆ ਦੇ ਮਾਮਲੇ ਵਿਚ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਜਾ ਰਹੀ ਸੀ ਕਿ ਰਸਤੇ ਵਿਚ ਹੀ ਉਨ੍ਹਾਂ ਨੂੰ ਆਗਰਾ ਟੋਲ ‘ਤੇ ਰੋਕ ਦਿੱਤਾ ਗਿਆ। ਇਥੇ ਕੁਝ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਪ੍ਰਿਯੰਕਾ ਨਾਲ ਸੈਲਫੀ ਲਈ।
ਲਖਨਊ ਪੁਲਿਸ ਕਮਿਸ਼ਨਰ ਨੇ ਪ੍ਰਿਯੰਕਾ ਗਾਂਧੀ ਨਾਲ ਸੈਲਫੀ ਲੈਣ ਵਾਲੀਆਂ ਮਹਿਲਾ ਪੁਲਿਸ ਮੁਲਜ਼ਮਾਂ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ। ਡੀ. ਸੀ. ਸੀ ਸੈਂਟਰਲ ਪੁਲਿਸ ਨਿਯਮਾਂ ਦੇ ਉਲੰਘਣਾ ਦੀ ਜਾਂਚ ਕਰੇਗੀ ਤੇ ਨਾਲ ਹੀ ਸੀ. ਪੀ. ਲਖਨਊ ਵੱਲੋਂ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
ਪ੍ਰਿਯੰਕਾ ਗਾਂਧੀ ਨੇ ਯੂ. ਪੀ. ਸਰਕਾਰ ਦਾ ਘਿਰਾਓ ਕੀਤਾ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਫੋਟੋ ਨਾਲ ਯੋਗੀ ਜੀ ਇੰਨੇ ਬੇਚੈਨ ਹੋ ਗਏ ਹਨ ਕਿ ਉਨ੍ਹਾਂ ਨੇ ਮਹਿਲਾ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਦੇ ਦਿੱਤੇ ਹਨ। ਪ੍ਰਿਯੰਕਾ ਨੇ ਕਿਹਾ ਕਿ ਜੇਕਰ ਮੇਰੇ ਨਾਲ ਸੈਲਫੀ ਲੈਣਾ ਗੁਨਾਹ ਹੈ ਤਾਂ ਇਸ ਦੀ ਸਜ਼ਾ ਵੀ ਮੈਨੂੰ ਮਿਲਣੀ ਚਾਹੀਦੀ ਹੈ। ਇਸ ਤਰ੍ਹਾਂ ਪੁਲਿਸ ਮੁਲਾਜ਼ਮਾਂ ਦਾ ਕਰੀਅਰ ਖਰਾਬ ਕਰਨਾ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਇਸ ਤੋਂ ਪਹਿਲਾਂ ਜਦੋਂ ਪ੍ਰਿਯੰਕਾ ਨੂੰ ਆਗਰਾ ਜਾਣ ਤੋਂ ਰੋਕਿਆ ਗਿਆ ਸੀ ਤਾਂ ਪ੍ਰਿਯੰਕਾ ਨੇ ਵੀ ਟਵੀਟ ਕੀਤਾ ਸੀ। ਇਸ ਵਿੱਚ ਉਸਨੇ ਲਿਖਿਆ ਕਿ ਅਰੁਣ ਵਾਲਮੀਕਿ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ। ਉਸ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਮੈਂ ਪਰਿਵਾਰ ਨੂੰ ਮਿਲਣ ਜਾਣਾ ਚਾਹੁੰਦੀ ਹਾਂ। ਉੱਤਰ ਪ੍ਰਦੇਸ਼ ਸਰਕਾਰ ਕਿਸ ਤੋਂ ਡਰਦੀ ਹੈ? ਮੈਨੂੰ ਕਿਉਂ ਰੋਕਿਆ ਜਾ ਰਿਹਾ ਹੈ? ਅੱਜ ਭਗਵਾਨ ਵਾਲਮੀਕਿ ਜਯੰਤੀ ਹੈ, ਪ੍ਰਧਾਨ ਮੰਤਰੀ ਨੇ ਮਹਾਤਮਾ ਬੁੱਧ ‘ਤੇ ਵੱਡੀਆਂ ਗੱਲਾਂ ਕੀਤੀਆਂ, ਪਰ ਉਨ੍ਹਾਂ ਦੇ ਸੰਦੇਸ਼ਾਂ ‘ਤੇ ਹਮਲਾ ਕਰ ਰਹੇ ਹਨ।