ਚੰਡੀਗੜ: ਪੰਜਾਬ ਰਾਜ ਵਿਚ ਚਲ ਰਹੀ ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿਸ਼ਟਾਚਾਰ ਕਰਨ ਵਾਲੇ ਬਿਲਕੁਲ ਵੀ ਬਖਸ਼ੇ ਨਹੀਂ ਜਾਣਗੇ ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ। ਵਿਜੀਲੈਂਸ ਬਿਊਰੋ ਵੱਲੋਂ ਅੱਜ ਕਪੂਰਥਲਾ ਜ਼ਿਲੇ ਦੇ ਭੁਲੱਥ ਵਿਖੇ ਪੰਜਾਬ ਰਾਜ ਗੁਦਾਮ ਕਾਰਪੋਰੇਸ਼ਨ ਦੇ ਇੰਸਪੈਕਟਰ ਮੁਨੀਸ਼ ਕੁਮਾਰ ਨੂੰ ਪਟਿਆਲਾ ਨਿਵਾਸੀ ਜੋਹਨ ਗੁਪਤਾ ਦੀ ਸ਼ਿਕਾਇਤ ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਜਾਣ ਤੇ ਟਿੱਪਣੀ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਜੇਕਰ ਵਿਭਾਗ ਦੇ ਕਿਸੇ ਅਧਿਕਾਰੀ ਅਤੇ ਕਰਮਚਾਰੀ ਨੂੰ ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭਿ੍ਰਸ਼ਟਾਚਾਰ ਕਰਨ ਦੀ ਸੂਚਨਾ ਮਿਲੀ ਤਾਂ ਉਸ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਉਨ੍ਹਾਂ ਖਰੀਦ ਕਾਰਜ ਵਿਚ ਲੱਗੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਆੜਤੀਆਂ ਨੂੰ ਬਿਨਾਂ ਵਜਾ ਪ੍ਰੇਸ਼ਾਨ ਕਰਨਾ ਬੰਦ ਕਰਨ ਅਤੇ ਸਰਕਾਰ ਵੱਲੋਂ ਤੈਅ ਮਿਲਿੰਗ ਨਿਯਮਾਂ ਅਨੁਸਾਰ ਕੰਮ ਕਰਨਾ ਯਕੀਨੀ ਬਣਾਉਣ। ਸ੍ਰੀ ਆਸ਼ੂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਵਿਜੀਲੈਂਸ ਵਿੰਗ ਨੂੰ ਵੀ ਆਪਣੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।