ਆਮ ਲੋਕਾਂ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਸੱਭਿਆਚਾਰ ਅਤੇ ਟੂਰਿਜ਼ਮ ਵਿਭਾਗ ਨਾਲ ਸਬੰਧਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਏਡੀਸੀ (ਵਿਕਾਸ) ਅਮਿਤ ਕੁਮਾਰ ਪੰਚਾਲ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨ ਟੂਰਿਜ਼ਮ ਯੋਜਨਾ ਅਤੇ ਬੈੱਡ ਐਂਡ ਬ੍ਰੇਕਫਾਸਟ ਹੋਮ ਸਟੇਅ ਸਕੀਮ ਦੀ ਸੇਵਾ ਫੀਸ 50 ਰੁਪਏ ਨਿਰਧਾਰਤ ਕੀਤੀ ਗਈ ਹੈ।
ਇਨ੍ਹਾਂ ਦੋਵਾਂ ਸੇਵਾਵਾਂ ਦੀ ਗੋਲਡ ਸ਼੍ਰੇਣੀ ਲਈ ਸਰਕਾਰੀ ਫੀਸ 5 ਹਜ਼ਾਰ ਰੁਪਏ ਅਤੇ ਸਿਲਵਰ ਸ਼੍ਰੇਣੀ ਲਈ ਸਰਕਾਰੀ ਫੀਸ 3 ਹਜ਼ਾਰ ਰੁਪਏ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰ ਖੁਦ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ https://eservices.punjab.gov.in ‘ਤੇ ਜਾ ਕੇ ਇਨ੍ਹਾਂ ਸੇਵਾਵਾਂ ਲਈ ਅਰਜ਼ੀ ਦੇ ਸਕਦਾ ਹੈ। ਜ਼ਿਲੇ ਦੇ ਸੇਵਾ ਕੇਂਦਰਾਂ ਨਾਲ ਲੋੜੀਂਦੇ ਦਸਤਾਵੇਜ਼ ਲੈ ਕੇ ਅਪਲਾਈ ਕੀਤਾ ਜਾ ਸਕਦਾ ਹੈ। ਬਿਨੈਕਾਰ ਨੂੰ ਕਿਸੇ ਵੀ ਦਫਤਰ ਵਿੱਚ ਕੋਈ ਦਸਤਾਵੇਜ਼ ਜਮ੍ਹਾਂ ਕਰਾਉਣ ਦੀ ਜ਼ਰੂਰਤ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: