ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਮਿਲ ਸਕਦਾ ਹੈ। ਅੱਜ ਹੋਣ ਵਾਲੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮਹਿੰਗਾਈ ਭੱਤੇ ਵਿੱਚ 3 ਫ਼ੀਸਦ ਵਾਧਾ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ। ਕੁਝ ਦਿਨ ਪਹਿਲਾਂ ਲਾਂਚ ਕੀਤੇ ਗਏ ਗਤੀ ਸ਼ਕਤੀ ਪ੍ਰੋਜੈਕਟ ਨੂੰ ਕੈਬਨਿਟ ਦੀ ਮਨਜ਼ੂਰੀ ਵੀ ਮਿਲ ਸਕਦੀ ਹੈ। ਸੱਤਵੇਂ ਤਨਖਾਹ ਕਮਿਸ਼ਨ ਦੇ ਅਧੀਨ ਮਹਿੰਗਾਈ ਭੱਤੇ (ਡੀਏ) ਦੀ ਦਰ ਆਮ ਤੌਰ ਤੇ ਹਰ ਸਾਲ ਦੋ ਵਾਰ ਵਧਾਈ ਜਾਂਦੀ ਹੈ। ਹਾਲਾਂਕਿ, ਕੇਂਦਰ ਨੇ ਹੁਣ ਤੱਕ ਡੀਏ ਦੀ ਦਰ ਵਿੱਚ ਸਿਰਫ ਇੱਕ ਵਾਰ ਵਾਧਾ ਕੀਤਾ ਹੈ। ਇਸ ਲਈ, ਕੇਂਦਰ ਸਰਕਾਰ ਦੇ ਕਰਮਚਾਰੀ 7 ਵੇਂ ਤਨਖਾਹ ਕਮਿਸ਼ਨ ਦੇ ਤਹਿਤ ਡੀਏ ਦੀ ਦਰ ਵਿੱਚ ਵਾਧੇ ਦੀ ਉਮੀਦ ਕਰ ਰਹੇ ਹਨ।
ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਵਰਤਮਾਨ ਵਿੱਚ 7 ਵੇਂ ਤਨਖਾਹ ਕਮਿਸ਼ਨ ਦੇ ਤਹਿਤ ਆਪਣੀ ਮੁਢਲੀ ਤਨਖਾਹ ਦਾ 28 ਫ਼ੀਸਦ ਡੀਏ ਵਜੋਂ ਮਿਲਦਾ ਹੈ। ਕਈ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਡੀਏ ਦੀ ਦਰ 3 ਫ਼ੀਸਦ ਵੱਧ ਸਕਦੀ ਹੈ। ਮਨੀ ਕੰਟਰੋਲ ਦੀ ਇੱਕ ਰਿਪੋਰਟ ਵਿੱਚ ਹਾਲ ਹੀ ਵਿੱਚ ਕਿਹਾ ਗਿਆ ਹੈ ਕਿ ਦੀਵਾਲੀ ਤੋਂ ਪਹਿਲਾਂ ਡੀਏ ਦੀ ਦਰ ਵਿੱਚ ਫ਼ੀਸਦ ਦਾ ਵਾਧਾ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: