ਪਿਛਲੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਇੱਕ ਵਾਰ ਫਿਰ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ, ਪਰ ਸੜਕਾਂ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਨਹੀਂ ਕੀਤਾ ਜਾ ਸਕਦਾ।
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ। ਇਸ ਦੇ ਜਵਾਬ ‘ਚ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਸੜਕਾਂ ਪੁਲਿਸ ਨੇ ਬੰਦ ਕੀਤੀਆਂ ਹਨ, ਨਾ ਕਿ ਕਿਸਾਨਾਂ ਨੇ। ਸੁਪਰੀਮ ਕੋਰਟ ਨੇ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਕਿਸਾਨ ਜਥੇਬੰਦੀਆਂ ਨੂੰ ਸੜਕਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਟਾਉਣ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਚਾਰ ਹਫਤਿਆਂ ਦੇ ਅੰਦਰ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : Tesla ਦੇ CEO ਐਲਨ ਮਸਕ ਬਣ ਸਕਦੇ ਨੇ ਵਿਸ਼ਵ ਦੇ ਪਹਿਲੇ ਟ੍ਰਿਲੀਨੀਅਰ, ਹੁਣ ਇੰਨੀ ਹੈ ਦੌਲਤ
ਇਸ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ। ਹਾਲ ਹੀ ਵਿੱਚ ਹਰਿਆਣਾ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੇ ਅਧੀਨ 43 ਕਿਸਾਨ ਸੰਗਠਨਾਂ ਨੂੰ ਇੱਕ ਧਿਰ ਬਣਾਉਣ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: