ਸਿੰਘੂ ਬਾਰਡਰ ਕਤਲੇਆਮ ਦੀ ਜ਼ਿੰਮੇਵਾਰੀ ਲੈਣ ਵਾਲੀ ਨਿਹੰਗ ਗਰੁੱਪ ਦਾ ਆਗੂ ਨਿਹੰਗ ਅਮਨ ਸਿੰਘ ਪਿਛਲੇ ਕਈ ਦਿਨਾਂ ਤੋਂ ਚਰਚਾ ਵਿੱਚ ਹੈ। ਭਾਜਪਾ ਆਗੂਆਂ ਨਾਲ ਉਸਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਹੁਣ ਉਸ ਦਾ ਪਰਿਵਾਰ ਵੀ ਸਾਹਮਣੇ ਆਇਆ ਹੈ।
ਇੱਕ ਰਿਪੋਰਟ ਅਨੁਸਾਰ ਨਿਹੰਗ ਅਮਨ ਸਿੰਘ ਦਾ ਪਰਿਵਾਰ ਸੰਗਰੂਰ ਦੇ ਪਿੰਡ ਬੱਬਨਪੁਰ ਵਿੱਚ ਰਹਿੰਦਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਅਮਨ ਸਿੰਘ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਸਾਲ 2018 ਵਿੱਚ ਅਮਨ ਨੂੰ ਘਰੋਂ ਬੇਦਖਲ ਕਰ ਦਿੱਤਾ ਸੀ ।
ਇਹ ਵੀ ਦੇਖੋ: ਸਿੰਘੂ ਬਾਡਰ ‘ਤੇ ਗੱਜਣ ਵਾਲੇ ਨਿਹੰਗ ਅਮਨ ਸਿੰਘ ਦੇ ਮਾਪਿਆਂ ਤੋਂ ਸੁਣੋ ਸਾਰੇ ਇਲਜਾਮਾਂ ਦਾ ਸੱਚ! ਅੱਖਾਂ…
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਹ ਕਦਮ ਅਮਨ ਦੇ ਬਦਲੇ ਹੋਏ ਸੁਭਾਅ ਕਾਰਨ ਲਿਆ ਸੀ । ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਅਮਨ ਇੱਕ ਕੱਬਡੀ ਦਾ ਖਿਡਾਰੀ ਸੀ। ਉਹ ਕੁਝ ਸਮਾਂ ਪਹਿਲਾਂ ਹੀ ਨਿਹੰਗਾਂ ਦੀ ਜੱਥੇਬੰਦੀ ਨਾਲ ਜੁੜਿਆ ਸੀ।
ਇਹ ਵੀ ਪੜ੍ਹੋ: Breaking News : ਭਿੰਡ ‘ਚ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਹੋਇਆ ਕਰੈਸ਼, ਦੇਖੋ ਤਸਵੀਰਾਂ
ਅਮਨ ਦੇ ਪਰਿਵਾਰ ਵਾਲਿਆਂ ਨੇ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਆੜ ਹੇਠ ਪੁਲਿਸ ਵੱਲੋਂ ਉਨ੍ਹਾਂ ਨੂੰ ਬਹੁਤ ਜ਼ਿਆਦਾ ਪਰੇਸ਼ਾਨ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਅਮਨ ਦਾ ਸਾਡੇ ਨਾਲ ਕੋਈ ਵਾਸਤਾ ਨਹੀਂ ਤੇ ਨਾ ਹੀ ਉਸਦਾ ਪਿੰਡ ਆਉਣਾ ਜਾਣਾ ਹੈ।
ਮਿਲੀ ਜਾਣਕਾਰੀ ਅਨੁਸਾਰ ਅਮਨ ਸਿੰਘ ਦੀ ਮਾਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਹੈ ਜਦਕਿ ਉਸਦਾ ਪਿਤਾ ਵੀ ਬਿਮਾਰ ਰਹਿੰਦਾ ਹੈ । ਅਮਨ ਸਿੰਘ ਦੇ ਪਰਿਵਾਰ ਦੀ ਹਾਲਤ ਇੰਨੀ ਜ਼ਿਆਦਾ ਤਰਸਯੋਗ ਹੈ ਕਿ ਉਨ੍ਹਾਂ ਕੋਲ ਇਲਾਜ ਤੱਕ ਦੇ ਪੈਸੇ ਵੀ ਨਹੀਂ ਹਨ। ਜਿਸ ਕਾਰਨ ਪਿੰਡ ਦੇ ਲੋਕਾਂ ਵੱਲੋਂ ਪੈਸੇ ਇਕੱਠੇ ਕਰ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ ।