ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਪੀ.ਐੱਮ.ਓ. ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦੇਸ਼ ਨੂੰ ਆਪਣੇ ਸੰਬੋਧਨ ਵਿੱਚ ਕੋਰੋਨਾ ਵੈਕਸੀਨ ਦੀ ਖੁਰਾਕ ਦੇ 100 ਕਰੋੜ ਦੇ ਅੰਕੜੇ ਨੂੰ ਪਾਰ ਕਰਨ ਦੀ ਗੱਲ ਕਰ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਵੀਰਵਾਰ ਨੂੰ ਵੈਕਸੀਨ ਦੀਆਂ 100 ਕਰੋੜ ਖੁਰਾਕਾਂ ਦਾ ਇਤਿਹਾਸਕ ਅੰਕੜਾ ਪਾਰ ਕਰ ਲਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ ਵੈਕਸੀਨ ਦੇ ਤਹਿਤ ਵੀਰਵਾਰ ਨੂੰ ਭਾਰਤ ਦੇ 100 ਕਰੋੜ ਖੁਰਾਕ ਦਾ ਅੰਕੜਾ ਪਾਰ ਕਰਨ ‘ਤੇ ਦੇਸ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਕੋਲ ਹੁਣ ਪਿਛਲੇ 100 ਸਾਲਾਂ ਦੀ ਸਭ ਤੋਂ ਵੱਡੀ ਵਿਸ਼ਵਵਿਆਪੀ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਇੱਕ ਮਜ਼ਬੂਤ ਸੁਰੱਖਿਆ ਢਾਲ ਹੈ। ਉਨ੍ਹਾਂ ਨੇ ਵੀਰਵਾਰ ਨੂੰ ਰਾਮ ਮਨੋਹਰ (RML) ਹਸਪਤਾਲ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਸਿਹਤ ਕਰਮਚਾਰੀਆਂ ਅਤੇ ਫਰੰਟਲਾਈਨ ਯੋਧਿਆਂ ਅਤੇ ਲਾਭਪਾਤਰੀਆਂ ਨਾਲ ਗੱਲ ਕੀਤੀ ਜੋ ਟੀਕਾ ਲਗਵਾਉਣ ਆਏ ਸਨ।
ਵੀਡੀਓ ਲਈ ਕਲਿੱਕ ਕਰੋ -: