ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਵੀਰਵਾਰ ਨੂੰ ਆਪਣੇ ਸੰਸਦੀ ਹਲਕੇ ਪੀਲੀਭੀਤ ਵਿੱਚ ਭਾਰੀ ਮੀਂਹ ਕਾਰਨ ਆਏ ਭਾਰੀ ਹੜ੍ਹਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇ ਆਮ ਆਦਮੀ ਨੂੰ ਉਸ ਦੀ ਹਾਲਤ ‘ਤੇ ਹੀ ਛੱਡ ਦਿੱਤਾ ਜਾਵੇਗਾ ਤਾਂ ਫਿਰ ਸਰਕਾਰ ਦਾ ਕੀ ਮਤਲਬ ਹੈ।
ਵਰੁਣ ਨੇ ਟਵੀਟ ਕੀਤਾ, “ਤਰਾਈ ਦਾ ਜ਼ਿਆਦਾਤਰ ਇਲਾਕਾ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਸੁਕਾ ਰਾਸ਼ਨ ਮੁਹੱਈਆ ਕਰਵਾਇਆ ਹੈ ਤਾਂ ਜੋ ਕੋਈ ਵੀ ਪਰਿਵਾਰ ਇਸ ਖਤਰੇ ਦੇ ਅੰਤ ਤੱਕ ਭੁੱਖਾ ਨਾ ਰਹੇ। ਇਹ ਦੁੱਖ ਦੀ ਗੱਲ ਹੈ ਕਿ ਜਦੋਂ ਆਮ ਆਦਮੀ ਨੂੰ ਪ੍ਰਬੰਧਕੀ ਪ੍ਰਣਾਲੀ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ, ਉਦੋਂ ਹੀ ਉਸ ਨੂੰ ਆਪਣੇ ਆਪ ‘ਤੇ ਛੱਡ ਦਿੱਤਾ ਜਾਂਦਾ ਹੈ। ਜਦੋਂ ਸਭ ਕੁੱਝ ਆਪਣੇ ਆਪ ਹੀ ਕਰਨਾ ਹੈ ਤਾਂ ਸਰਕਾਰ ਦਾ ਕੀ ਮਤਲਬ ਹੈ?
ਇਹ ਵੀ ਪੜ੍ਹੋ : ਫੌਜ ਵਿੱਚ 72 ਔਰਤਾਂ ਦੇ ਸਥਾਈ ਕਮਿਸ਼ਨ ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਉੱਤਰ ਪ੍ਰਦੇਸ਼ ਦੇ ਪੀਲੀਭੀਤ, ਲਖੀਮਪੁਰ ਖੀਰੀ ਅਤੇ ਬਰੇਲੀ ਜ਼ਿਲ੍ਹਿਆਂ ਵਿੱਚ ਕਈ ਪਿੰਡ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਪੀਲੀਭੀਤ ਵਿੱਚ ਸ਼ਾਰਦਾ ਅਤੇ ਦੇਓਹਾ ਨਦੀਆਂ ਦੇ ਕਿਨਾਰੇ ‘ਤੇ ਵੱਡੀ ਗਿਣਤੀ ਵਿੱਚ ਵਸੇ ਪਿੰਡ ਹੜ੍ਹ ਦੇ ਪਾਣੀ ਵਿੱਚ ਡੁੱਬ ਗਏ ਹਨ। ਪੀਲੀਭੀਤ ਵਿੱਚ ਸ਼ਾਰਦਾ ਨਦੀ ਦੇ ਹੜ੍ਹ ਕਾਰਨ ਫਸੇ 500 ਤੋਂ ਵੱਧ ਪਿੰਡ ਵਾਸੀਆਂ ਨੂੰ ਬਚਾਉਣ ਲਈ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਫੌਜ ਦੀ ਮਦਦ ਲਈ ਸੀ। ਖੇਤਰੀ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਚਿੱਠੀ ਲਿਖ ਕੇ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: