ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਤੋਂ ਹੈਰਾਨ ਕਰਦੀ ਖ਼ਬਰ ਸਾਹਮਣੇ ਆ ਰਹੀ ਹੈ। ਇਥੋਂ ਦੇ ਲਾਰੈਂਸ ਰੋਡ ‘ਤੇ ਇੱਕ ਡਾਕਟਰ ਨੂੰ ‘ਜੱਗੂ ਭਗਵਾਨਪੁਰੀਏ’ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜਾਨ ਬਖਸ਼ਣ ਲਈ ਜੱਗੂ ਨੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਵੱਲੋਂ ਲਗਾਤਾਰ ਧਮਕੀਆਂ ਮਿਲਣ ਕਾਰਨ ਡਾਕਟਰ ਅਤੇ ਉਸ ਦਾ ਪਰਿਵਾਰ ਖੌਫ ਵਿਚ ਹਨ। ਡਾਕਟਰ ਨੇ ਆਪਣੇ ਘਰ ਤੋਂ ਬਾਹਰ ਨਿਕਲਣਾ ਬੰਦ ਕਰ ਦਿੱਤਾ ਹੈ। ਕਿਸੇ ਤਰ੍ਹਾਂ ਹਿੰਮਤ ਦਿਖਾਉਂਦਿਆਂ ਡਾਕਟਰ ਨੇ ਇਸ ਸਬੰਧ ਵਿੱਚ ਸਿਵਲ ਲਾਈਨ ਪੁਲਿਸ ਸਟੇਸ਼ਨ ਅਤੇ ਲਾਰੈਂਸ ਰੋਡ ਪੁਲਿਸ ਚੌਕੀ ਨੂੰ ਸ਼ਿਕਾਇਤ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਪਿਛਲੇ ਕੁਝ ਦਿਨਾਂ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਲਾਰੈਂਸ ਰੋਡ ‘ਤੇ ਪੁਲਿਸ ਲਾਈਨ ਦੇ ਨੇੜੇ ਰਹਿਣ ਵਾਲੇ ਡਾਕਟਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ। ਜੱਗੂ ਉਨ੍ਹਾਂ ਨੂੰ ਧਮਕੀ ਦੇ ਰਿਹਾ ਹੈ ਕਿ ਉਹ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ। ਉਸ ਦੇ ਕਈ ਗੁੰਡੇ ਸੂਬੇ ਦੇ ਕਈ ਸ਼ਹਿਰਾਂ ਵਿੱਚ ਖੁੱਲ੍ਹੇਆਮ ਘੁੰਮ ਰਹੇ ਹਨ। ਘਟਨਾ ਤੋਂ ਬਾਅਦ ਡਾਕਟਰ ਅਤੇ ਉਸ ਦਾ ਪਰਿਵਾਰ ਕਾਫੀ ਦਹਿਸ਼ਤ ਵਿਚ ਹਨ।
ਪੂਰੇ ਮਾਮਲੇ ਨੂੰ ਲੈ ਕੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਇਸ ਮਸਲੇ ‘ਤੇ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।