ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਣਾ 57 ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਪੀ. ਐੱਮ. ਮੋਦੀ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਸੀ. ਐੱਮ. ਯੋਗੀ ਸਮੇਤ ਕਈ ਵੱਡੇ ਨੇਤਾ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ।
ਅਮਿਤ ਸ਼ਾਹ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਸੰਸਦ ਮੈਂਬਰ ਬਣਨ ਤੋਂ ਬਾਅਦ ਰਾਸ਼ਟਰੀ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਸੀ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਧਾਰਾ 370 ਹਟਾਉਣ, ਨਾਗਰਿਕਤਾ ਸੋਧ ਕਾਨੂੰਨ ਅਤੇ ਯੂਏਪੀਏ ਵਰਗੇ ਕਈ ਸਖਤ ਫੈਸਲੇ ਲਏ ਹਨ। ਉੱਥੇ ਹੀ ਕੈਪਟਨ ਦੇ ਨਵੀਂ ਪਾਰਟੀ ਬਣਾਉਣ ਦੇ ਐਲਾਨ ਅਤੇ ਭਾਜਪਾ ਨਾਲ ਗੱਠਜੋੜ ਦੀਆਂ ਚਰਚਾਵਾਂ ਦੇ ਵਿਚਕਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ : ਆਹ ਕੀ ? ਦੂਜੀ ਡੋਜ਼ ਲਗਵਾਏ ਬਿਨਾਂ ਹੀ ਆ ਗਿਆ ਦੋਵਾਂ ਟੀਕਿਆਂ ਦਾ ਸਰਟੀਫਿਕੇਟ, ਪੜ੍ਹੋ ਕੀ ਹੈ ਪੂਰਾ ਮਾਮਲਾ
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਲਿਖਿਆ, “ਕੇਂਦਰੀ ਗ੍ਰਹਿ ਮੰਤਰੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਅਮਿਤ ਸ਼ਾਹ ਜੀ, ਮੈਂ ਤੁਹਾਡੀ ਸਿਹਤਮੰਦ ਅਤੇ ਲੰਬੀ ਉਮਰ ਲਈ ਅਰਦਾਸ ਕਰਦਾ ਹਾਂ।”
ਵੀਡੀਓ ਲਈ ਕਲਿੱਕ ਕਰੋ -: