ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਣਾ 57 ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਦੇ ਨਾਲ-ਨਾਲ ਰਾਜਨੇਤਾ ਵੀ ਅਮਿਤ ਸ਼ਾਹ ਨੂੰ ਵਧਾਈ ਦੇ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਰਾਜਨੇਤਾਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਲਿਖਿਆ, “ਕੇਂਦਰੀ ਗ੍ਰਹਿ ਮੰਤਰੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਅਮਿਤ ਸ਼ਾਹ ਜੀ, ਮੈਂ ਤੁਹਾਡੀ ਸਿਹਤਮੰਦ ਅਤੇ ਲੰਬੀ ਉਮਰ ਲਈ ਅਰਦਾਸ ਕਰਦਾ ਹਾਂ।” ਇਸ ਦੇ ਜਵਾਬ ਵਿੱਚ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ,“ ਧੰਨਵਾਦ ਕੈਪਟਨ ਸਾਹਿਬ।” ਦੱਸ ਦੇਈਏ ਕਿ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ ਹੈ ਉਸ ਸਮੇਂ ਦਿੱਤੀ ਹੈ ਜਦੋ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ ਦੀ ਗੱਲ ਕਹੀ ਹੈ। ਕੈਪਟਨ ਨੇ ਕਾਂਗਰਸ ਛੱਡਣ ਦਾ ਐਲਾਨ ਕਰਨ ਤੋਂ ਬਾਅਦ 19 ਅਕਤੂਬਰ ਨੂੰ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ, “ਜੇ ਕਿਸਾਨ ਅੰਦੋਲਨ ਦਾ ਹੱਲ ਕਿਸਾਨਾਂ ਦੇ ਹਿੱਤ ਵਿੱਚ ਹੁੰਦਾ ਹੈ, ਤਾਂ ਮੈਂ 2022 ਦੀ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਨਾਲ ਸੀਟਾਂ ਦੀ ਸਾਂਝੇਦਾਰੀ ਬਾਰੇ ਆਸਵੰਦ ਹਾਂ।
ਵੀਡੀਓ ਲਈ ਕਲਿੱਕ ਕਰੋ -: