ਕੇਂਦਰ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਲਈ ਵੱਡੀ ਖੁਸ਼ਖਬਰੀ ਦਾ ਐਲਾਨ ਕੀਤਾ ਜਾ ਸਕਦਾ ਹੈ। ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਰਾਸ਼ੀ ਦੁੱਗਣੀ ਕਰਨ ਦਾ ਐਲਾਨ ਕਰ ਸਕਦੀ ਹੈ। ਜਿਸ ਤੋਂ ਬਾਅਦ ਕਿਸਾਨਾਂ ਨੂੰ ਇਸ ਯੋਜਨਾ ਦੇ ਤਹਿਤ ਸਾਲਾਨਾ 6 ਹਜ਼ਾਰ ਰੁਪਏ ਦੀ ਜਗ੍ਹਾ 12 ਹਜ਼ਾਰ ਰੁਪਏ ਮਿਲ ਸਕਦੇ ਹਨ।
ਗੌਰਤਲਬ ਹੈ ਕਿ ਬਿਹਾਰ ਦੇ ਖੇਤੀ ਮੰਤਰੀ ਅਮਰੇਂਦਰ ਪ੍ਰਤਾਪ ਸਿੰਘ ਨੇ ਹਾਲ ਹੀ ਵਿੱਚ ਕੇਂਦਰੀ ਮੰਤਰੀ ਤੋਮਰ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਦਿੱਲੀ ਵਿੱਚ ਮੁਲਾਕਾਤ ਤੋਂ ਬਾਅਦ ਕਿਹਾ ਸੀ ਕਿ ਪੀਐੱਮ ਵੱਲੋਂ ਕਿਸਾਨਾਂ ਦੀ ਰਾਸ਼ਰੀ ਦੁੱਗਣੀ ਕਰਨ ਦੇ ਕਿਆਸ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ: ਰੰਧਾਵਾ ਦਾ ਅਰੂਸਾ ਦੇ ISI ਲਿੰਕ ਦੀ ਜਾਂਚ ਨੂੰ ਲੈ ਕੇ ਯੂ-ਟਰਨ, ਬੋਲੇ ਮੈਂ ਤਾਂ ਇਹ ਕਿਹਾ ਸੀ..
ਉਨ੍ਹਾਂ ਕਿਹਾ ਸੀ ਕਿ ਕੇਂਦਰ ਸਰਕਾਰ ਵੱਲੋਂ ਜਲਦ ਹੀ ਇਸਦਾ ਐਲਾਨ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਪੀਐੱਮ ਕਿਸਾਨ ਯੋਜਨਾ ਦੇ ਤਹਿਤ ਲਾਭਪਾਤਰੀਆਂ ਨੂੰ 10ਵੀਂ ਕਿਸ਼ਤ ਜਲਦ ਹੀ ਜਾਰੀ ਕੀਤੀ ਜਾ ਸਕਦੀ ਹੈ।
ਇਸ ਯੋਜਨਾ ਦੇ ਤਹਿਤ ਕੇਂਦਰ ਸਰਕਾਰ ਦੇਸ਼ ਦੇ ਤਕਰੀਬਨ 11.37 ਕਰੋੜ ਕਿਸਾਨਾਂ ਨੂੰ 1.58 ਲੱਖ ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ 15 ਦਸੰਬਰ ਤੱਕ ਇਸ ਯੋਜਨਾ ਦੀ 10ਵੀਂ ਕਿਸ਼ਤ ਜਾਰੀ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: