ਤਾਲਿਬਾਨ ਰਾਜ ਵਿਚ ਘੱਟ-ਗਿਣਤੀ ਭਾਈਚਾਰੇ ਲਈ ਉੱਥੋਂ ਰਹਿਣਾ ਮੁਸ਼ਕਲ ਹੋ ਗਿਆ ਹੈ। ਇਸ ਮਾਹੌਲ ਵਿਚ ਅਫਗਾਨਿਸਤਾਨ ‘ਚ ਫਸੇ ਸਿੱਖਾਂ ਅਤੇ ਹਿੰਦੂਆਂ ਦੀ ਸੁਰੱਖਿਆ ਦੇ ‘ਤੇ ਮਨਜਿੰਦਰ ਸਿੰਘ ਸਿਰਸਾ ਨੇ ਚਿੰਤਾ ਜਤਾਈ ਹੈ। ਮਨਜਿੰਦਰ ਸਿੰਘ ਸਿਰਸਾ ਨੇ ਵਿਦੇਸ਼ ਮੰਤਰਾਲੇ ਨੂੰ ਇੱਕ ਚਿੱਠੀ ਲਿਖੀ ਹੈ। ਜਿਸ ਵਿੱਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਅਫਗਾਨਿਸਤਾਨ ਵਿੱਚ ਜੋ ਹਿੰਦੂ ਅਤੇ ਸਿੱਖ ਫਸੇ ਹੋਏ ਹਨ ਉਨ੍ਹਾਂ ਨੂੰ ਵਾਪਸ ਭਾਰਤ ਲਿਆਉਂਦਾ ਜਾਵੇ। ਅਜੇ ਵੀ 235 ਘੱਟ ਗਿਣਤੀ ਨਾਗਰਿਕ ਉੱਥੇ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਵੀਜ਼ਾ ਮਨਜ਼ੂਰੀ ਵਿੱਚ ਦਿੱਕਤ ਆਉਣ ਕਰਕੇ ਕਈ ਉੱਥੇ ਹੀ ਫਸੇ ਹਨ। ਇਨ੍ਹਾਂ ਦੀ ਜਲਦ ਵਾਪਸੀ ਲਈ ਸਰਕਾਰ ਵੱਲੋਂ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਤਾਲਿਬਾਨੀ ਸਰਕਾਰ ਨੇ ਅਫਗਾਨਿਸਤਾਨ ਦੇ ਸਿੱਖਾਂ ਅਤੇ ਹਿੰਦੂਆਂ ਨੂੰ ਹੁਕਮ ਸੁਣਾ ਦਿੱਤਾ ਹੈ ਕਿ ਜਾਂ ਤਾਂ ਤੁਸੀ ਇਸਲਾਮ ਕਬੂਲ ਕਰੋ ਨਹੀਂ ਤਾਂ ਮੁਲਕ ਛੱਡ ਦਿਓ। ਉਨ੍ਹਾਂ ਕਿਹਾ ਕਿ ਮੇਰੀ ਓੱਥੋਂ ਦੇ ਪਰਿਵਾਰਾਂ ਨਾਲ ਲਗਾਤਾਰ ਗੱਲਬਾਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਉਨ੍ਹਾਂ ਦੀ ਗੱਲ ਹੋਈ ਜਿਸ ਵਿਚ ਪਰਿਵਾਰਾਂ ਨੇ ਦੱਸਿਆ ਕਿ ਜਲਾਲਾਬਾਦ ਅੰਦਰ ਵੀ ਕੱਲ੍ਹ ਬਹੁਤ ਬੁਰੀ ਤਰੀਕੇ ਨਾਲ ਮੁਸਲਮਾਨਾਂ ਨੇ ਅੱਤਿਆਚਾਰ ਕੀਤਾ ਹੈ। ਉਨ੍ਹਾਂ ਕਿਹਾ ਇਸ ਲਈ ਮੈਂ ਸਰਕਾਰ ਕੋਲੋਂ ਮੰਗ ਕਰਦਾ ਹਾਂ ਕਿ ਉਨ੍ਹਾਂ ਪਰਿਵਾਰਾਂ ਨੂੰ ਭਾਰਤ ਲਿਆਉਂਦਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: