ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਹਰੀਪੁਰ ਉਰਫ਼ ਰੋਡਮਾਜਰਾ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਦੀ ਯਾਦ ਵਿਚ ਖੇਡ ਸਟੇਡੀਅਮ ਦੇ ਨਿਰਮਾਣ ਲਈ 1 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ ਹੈ ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿਚ 16 ਨਵੇਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਹੈ। ਇਥੇ ਪੁੱਜੇ ਮੁੱਖ ਮੰਤਰੀ ਵਲੋਂ ਸਿਹਤ ਡਿਸਪੈਂਸਰੀਆਂ ਅਤੇ ਪਸ਼ੂ ਡਿਸਪੈਂਸਰੀਆਂ ਦੀਆਂ ਖਸਤਾ ਇਮਾਰਤਾਂ ਦੇ ਮੁੜ ਨਿਰਮਾਣ ਦਾ ਵੀ ਐਲਾਨ ਕੀਤਾ ਗਿਆ। ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ। ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਸੁਧਾਰ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਅੰਦੋਲਨਕਾਰੀ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਉਨ੍ਹਾਂ ਦੀ ਲੋੜ ਹੋਵੇ, ਉਨ੍ਹਾਂ ਨੂੰ ਬੁਲਾਉਣ। ਉਹ ਖੁਦ ਪੈਦਲ ਚੱਲ ਕੇ ਕਿਸਾਨਾਂ ਤੱਕ ਪਹੁੰਚਣਗੇ।
ਜਦੋਂ ਤੋਂ ਚਰਨਜੀਤ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਨ੍ਹਾਂ ਦਾ ਵੱਖਰਾ ਹੀ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਅੱਜ ਜਦੋਂ ਚੰਨੀ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਪੁੱਜੇ ਤਾਂ ਉਹ ਪੰਚਾਇਤ ਨੂੰ ਚੈਕ ਦੇਣ ਲਈ ਪਿੰਡ ਸਲਾਪੁਰ ਪਹੁੰਚੇ। ਉੱਥੇ ਉਨ੍ਹਾਂ ਨੂੰ ਬਜ਼ੁਰਗ ਤੇਜ ਕੌਰ ਨੂੰ ਮਿਲੀ, ਜਿਨ੍ਹਾਂ ਨਾਲ ਚੰਨੀ ਨੇ ਘਰ ਵਿਚ ਸਾਦਾ ਖਾਣਾ ਖਾਧਾ।
ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ ਹੈ, ਉਦੋਂ ਤੋਂ ਪੰਜਾਬ ਕਾਂਗਰਸ ਵੀ ਸਰਗਰਮ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਨੀਵਾਰ ਨੂੰ ਅਚਾਨਕ ਕਿਸਾਨਾਂ ਦੇ ਧਰਨੇ ਵਿੱਚ ਪਹੁੰਚ ਗਏ। ਮੁੱਖ ਮੰਤਰੀ ਨੇ ਰੋਪੜ-ਚਮਕੌਰ ਸਾਹਿਬ ਟੋਲ ਬੈਰੀਅਰ ਤੋਂ ਲੰਘਦੇ ਸਮੇਂ ਕਾਫਲੇ ਨੂੰ ਰੋਕਿਆ। ਇਸ ਤੋਂ ਬਾਅਦ ਉਹ ਖੁਦ ਜਾ ਕੇ ਕਿਸਾਨਾਂ ਵਿਚਕਾਰ ਬੈਠ ਗਏ।