ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਵੱਲੋਂ ਬੀ. ਐੱਸ. ਐੱਫ. ਦਾ ਦਾਇਰਾ ਵਧਾਏ ਜਾਣ ਦੇ ਫੈਸਲੇ ‘ਤੇ ਸੋਮਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਪੰਜਾਬ ਦੇ ਚੰਡੀਗੜ੍ਹ ਭਵਨ ਵਿਚ ਦੁਪਹਿਰ 12 ਵਜੇ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਗੌਰਤਲਬ ਹੈ ਕਿ CM ਚੰਨੀ ਵੱਲੋਂ ਬੀ. ਐੱਸ. ਐੱਫ. ਮੁੱਦੇ ‘ਤੇ ਅਗਲੀ ਰਣਨੀਤੀ ਬਣਾਉਣ ਲਈ ਇਹ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੁਲਾਇਆ ਗਿਆ ਹੈ। ‘ਆਪ’ ਆਗੂ ਅਮਨ ਅਰੋੜਾ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਚੰਨੀ ਨੂੰ ਸਰਬ ਪਾਰਟੀ ਬੈਠਕ ਵਿਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ ਤੇ ਨਾਲ ਹੀ ਅਪੀਲ ਕੀਤੀ ਹੈ ਕਿ ਮੀਟਿੰਗ ਦਾ ਸਿੱਧਾ ਪ੍ਰਸਾਰਣ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਵੀ ਸੱਚ ਦਾ ਪਤਾ ਲੱਗ ਸਕੇ।