Jacqueline Money Laundering Case: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦਾ ਨਾਂ ਪਿਛਲੇ ਕੁਝ ਦਿਨਾਂ ਤੋਂ ਮਨੀ ਲਾਂਡਰਿੰਗ ਮਾਮਲੇ ਕਾਰਨ ਸੁਰਖੀਆਂ ਵਿੱਚ ਹੈ। ਹੁਣ ਹਾਲ ਹੀ ਵਿੱਚ, ਜੈਕਲੀਨ ਵਲੋਂ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਅਦਾਕਾਰਾ ਨੂੰ ED ਦੁਆਰਾ ਗਵਾਹੀ ਦੇਣ ਲਈ ਬੁਲਾਇਆ ਗਿਆ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਜੈਕਲੀਨ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗਵਾਹੀ ਦੇਣ ਲਈ ਬੁਲਾਇਆ ਸੀ। ਇਸ ਲਈ ਨਿਯਮਾਂ ਦੇ ਅਨੁਸਾਰ, ਜੈਕਲੀਨ ਨੇ ਆਪਣਾ ਬਿਆਨ ਵੀ ਦਰਜ ਕਰਵਾ ਲਿਆ ਹੈ, ਜੋ ਭਵਿੱਖ ਦੀ ਜਾਂਚ ਵਿੱਚ ਬਹੁਤ ਮਦਦ ਕਰਨ ਜਾ ਰਹੀ ਹੈ। ਇਹ ਵੀ ਦੱਸਿਆ ਹੈ ਕਿ ਜੈਕਲੀਨ ਫਰਨਾਂਡੀਜ਼ ਨੇ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਨਾਲ ਸਬੰਧਾਂ ਬਾਰੇ ਦਿੱਤੇ ਬਿਆਨ ਤੋਂ ਵੀ ਇਨਕਾਰ ਕੀਤਾ ਹੈ।
ਇਹ ਪੂਰਾ ਮਾਮਲਾ ਸੁਕੇਸ਼ ਚੰਦਰਸ਼ੇਖਰ ਨਾਲ ਜੁੜਿਆ ਹੋਇਆ ਹੈ, ਜਿਸ ‘ਤੇ 200 ਕਰੋੜ ਰੁਪਏ ਤੋਂ ਜ਼ਿਆਦਾ ਦੀ ਧੋਖਾਧੜੀ ਦਾ ਦੋਸ਼ ਹੈ। ਈਡੀ ਨੇ ਕੁਝ ਸਮਾਂ ਪਹਿਲਾਂ ਸੁਕੇਸ਼ ਚੰਦਰਸ਼ੇਖਰ ਦੇ ਟਿਕਾਣੇ ‘ਤੇ ਛਾਪਾ ਮਾਰਿਆ ਸੀ, ਜਿਸ ‘ਚ ਚੇਨਈ ਦੇ ਬੀਚ ਨੇੜੇ ਸਥਿਤ ਇਕ ਆਲੀਸ਼ਾਨ ਬੰਗਲੇ ‘ਚੋਂ 82.5 ਲੱਖ ਨਕਦ, ਦੋ ਕਿਲੋ ਸੋਨਾ, 16 ਆਲੀਸ਼ਾਨ ਕਾਰਾਂ ਅਤੇ ਹੋਰ ਮਹਿੰਗੀਆਂ ਚੀਜ਼ਾਂ ਜ਼ਬਤ ਕੀਤੀਆਂ ਗਈਆਂ ਸਨ। ਇੰਨਾ ਹੀ ਨਹੀਂ, ਸੁਕੇਸ਼ ਰੋਹਿਣੀ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ ਅਤੇ 8 ਅਗਸਤ ਨੂੰ ਉਸ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਾਰੋਬਾਰੀ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!
ਜੈਕਲੀਨ ਫਰਨਾਂਡੀਜ਼ ਦਾ ਬਿਆਨ ਸੁਕੇਸ਼ ਚੰਦਰਸ਼ੇਖਰ ਅਤੇ ਉਨ੍ਹਾਂ ਦੀ ਪਤਨੀ ਲੀਨਾ ਮਾਰੀਆ ਪਾਲ ਖਿਲਾਫ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ‘ਚ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। ਦਰਅਸਲ, ਸੂਤਰਾਂ ਦੀ ਮੰਨੀਏ ਤਾਂ ਸੁਕੇਸ਼ ਚੰਦਰਸ਼ੇਖਰ ਨੇ ਧੋਖਾਧੜੀ ਕਰਕੇ ਪੈਸੇ ਕਮਾਉਣ ਤੋਂ ਬਾਅਦ ਨੋਰਾ ਅਤੇ ਜੈਕਲੀਨ ਨੂੰ ਮਹਿੰਗੇ ਤੋਹਫੇ ਦਿੱਤੇ।