ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਨੇ ਜੰਮੂ ਦੇ ਗੁਰਦੁਆਰਾ ਡਿਗਿਆਨਾ ਆਸ਼ਰਮ ਵਿਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਾਰਿਆਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਰੂਆਂ ਦੀ ਸਿੱਖਿਆ ਤੇ ਆਸ਼ੀਰਵਾਦ ਸਾਨੂੰ ਹਮੇਸ਼ਾ ਜੰਮੂ-ਕਸ਼ਮੀਰ ਤੇ ਸਾਰੇ ਦੇਸ਼ ਦੇ ਵਿਕਾਸ ਲਈ ਤਾਕਤ ਦੇਵੇਗਾ।
ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਸ਼ਾਹ ਦੇ ਨਾਲ ਗੁਰਦੁਆਰਾ ਸਾਹਿਬ ਗਏ। ਕੇਂਦਰੀ ਗ੍ਰਹਿ ਮੰਤਰੀ ਅਗਸਤ 2019 ਵਿੱਚ ਧਾਰਾ 370 ਨੂੰ ਖ਼ਤਮ ਕੀਤੇ ਜਾਣ ਤੋਂ ਬਾਅਦ ਪਹਿਲੀ ਵਾਰ ਕੇਂਦਰ ਸ਼ਾਸਤ ਪ੍ਰਦੇਸ਼ ਦੇ ਤਿੰਨ ਦਿਨਾਂ ਦੌਰੇ ‘ਤੇ ਹਨ।
ਇਸ ਤੋਂ ਪਹਿਲਾਂ ਦਿਨ ‘ਚ ਸ਼ਾਹ ਨੇ ਜੰਮੂ ‘ਚ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ ਸੀ ਤੇ ਸ਼ਨੀਵਾਰ ਨੂੰ ਉਹ ਜੰਮੂ -ਕਸ਼ਮੀਰ ਵਿੱਚ ਅੱਤਵਾਦੀ ਹਮਲਿਆਂ ਦੇ ਦੌਰਾਨ ਇਸ ਮਹੀਨੇ ਮਾਰੇ ਗਏ ਸੈਨਿਕਾਂ ਅਤੇ ਨਾਗਰਿਕਾਂ ਦੇ ਪਰਿਵਾਰਾਂ ਨੂੰ ਮਿਲੇ ਸਨ।