ਪੰਜਾਬ ਵਿਚ ਬੀ. ਐੱਸ. ਐੱਫ. ਦੇ ਮੁੱਦੇ ਨੂੰ ਲੈ ਕੇ ਸਿਆਸਤ ਕਾਫੀ ਭਖ ਗਈ ਹੈ। ਸੋਮਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ BSF ਦੇ ਮੁੱਦੇ ਤੇ ਆਲ-ਪਾਰਟੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਪੰਜਾਬ ਦੇ ਚੰਡੀਗੜ੍ਹ ਭਵਨ ਵਿਚ ਦੁਪਹਿਰ 12 ਵਜੇ ਹੋਵੇਗੀ।
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੀ. ਐੱਮ. ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿਚ ਸ਼ਾਮਲ ਨਾ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕੇਂਦਰ ਵੱਲੋਂ ਪੰਜਾਬ ਵਿਚ ਬੀ. ਐੱਸ. ਐੱਫ. ਦਾ ਦਾਇਰਾ ਵਧਾਉਣ ਦੇ ਫੈਸਲੇ ਦਾ ਸਮਰਥਨ ਕੀਤਾ ਹੈ ਤੇ ਟਵੀਟ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿਚ ਅੱਤਵਾਦੀ ਗਤੀਵਿਧੀਆਂ ਵਧ ਰਹੀਆਂ ਹਨ ਤੇ ਨਸ਼ਾ ਘਰ-ਘਰ ਪੈਰ ਪਸਾਰ ਰਿਹਾ ਹੈ ਉਸ ਨੂੰ ਨੱਥ ਪਾਉਣ ਲਈ ਬੀ. ਐੱਸ. ਐੱਫ. ਦੇ ਦਾਇਰੇ ਨੂੰ ਵਧਾਇਆ ਗਿਆ ਹੈ ਤੇ ਇਕੱਲੇ ਪੰਜਾਬ ਵਿਚ ਹੀ ਨਹੀਂ ਸਗੋਂ ਦੂਜੇ ਸੂਬਿਆਂ ਵਿਚ ਵੀ ਇਹੀ ਨਿਯਮ ਲਾਗੂ ਕੀਤੇ ਗਏ ਹਨ ਫਿਰ ਕਾਂਗਰਸ ਨੂੰ ਕਿਸ ਗੱਲ ਦਾ ਖੌਫ ਹੈ। ਉਨ੍ਹਾਂ ਕਿਹਾ ਕਿ ਆਖ਼ਿਰ BSF ਨੂੰ ਲੈ ਕੇ ਰਾਜਨੀਤੀ ਕਿਉਂ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਗੌਰਤਲਬ ਹੈ ਕਿ CM ਚੰਨੀ ਵੱਲੋਂ ਬੀ. ਐੱਸ. ਐੱਫ. ਮੁੱਦੇ ‘ਤੇ ਅਗਲੀ ਰਣਨੀਤੀ ਬਣਾਉਣ ਲਈ ਇਹ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੁਲਾਇਆ ਗਿਆ ਹੈ। ਇਸ ਮੀਟਿੰਗ ਵਿਚ ਅਕਾਲੀ ਦਲ ਤੇ ‘ਆਪ’ ਸ਼ਾਮਿਲ ਹੋਣਗੇ ਪਰ ਪੰਜਾਬ BJP ਨੇ ਮੀਟਿੰਗ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ‘ਆਪ’ ਵੱਲੋਂ ਭਗਵੰਤ ਮਾਨ ਤੇ ਅਮਨ ਅਰੋੜਾ ਸ਼ਾਮਲ ਹੋਣਗੇ ਤੇ ਅਕਾਲੀਦਲ ਵਲੋਂ ਪ੍ਰੋ: ਚੰਦੂਮਾਜਰਾ ਅਤੇ ਡਾ: ਚੀਮਾ ਬਣਨਗੇ ਮੀਟਿੰਗ ਦਾ ਹਿੱਸਾ ਬਣਨਗੇ। ਨਵਜੋਤ ਸਿੰਘ ਸਿੱਧੂ ਵੀ ਮੀਟਿੰਗ ‘ਚ ਮੌਜੂਦ ਰਹਿਣਗੇ।