ਜਦੋਂ ਭਾਰਤ T20 ਵਿਸ਼ਵ ਕੱਪ ਦਾ ਪਹਿਲਾ ਮੈਚ ਪਾਕਿਸਤਾਨ ਤੋਂ ਹਾਰ ਗਿਆ ਤਾਂ ਨੌਜਵਾਨਾਂ ਨੂੰ ਇੰਨਾ ਗੁੱਸਾ ਆਇਆ ਕਿ ਉਨ੍ਹਾਂ ਨੇ ਕਸ਼ਮੀਰੀ ਵਿਦਿਆਰਥੀਆਂ ‘ਤੇ ਹਮਲਾ ਕਰ ਦਿੱਤਾ। ਇਹ ਘਟਨਾ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਵਾਪਰੀ, ਜਿੱਥੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁੱਝ ਨੌਜਵਾਨਾਂ ਨੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੌਜੀ ਦੇ ਹੋਸਟਲ ਵਿੱਚ ਦਾਖਲ ਹੋ ਕੇ ਕਸ਼ਮੀਰੀ ਵਿਦਿਆਰਥੀਆਂ ਉੱਤੇ ਹਮਲਾ ਕਰ ਦਿੱਤਾ।
ਕਾਲਜ ਵਿੱਚ ਬੀਬੀਏ ਦੇ ਵਿਦਿਆਰਥੀ ਆਕਿਬ ਨੇ ਦੱਸਿਆ ਕਿ 5 ਤੋਂ 6 ਨੌਜਵਾਨਾਂ ਵੱਲੋਂ ਹੋਸਟਲ ਵਿੱਚ ਵੜਕੇ ਕੁੱਟਮਾਰ ਅਤੇ ਤੋੜਫੋੜ ਕੀਤੀ ਗਈ। ਇੱਕ ਵਿਦਿਆਰਥੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਐਤਵਾਰ ਦੇਰ ਰਾਤ ਕਰੀਬ 12 ਵਜੇ ਦੱਸੀ ਜਾ ਰਹੀ ਹੈ, ਜਿਸ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ। ਪੰਜਾਬ ਦੇ ਡੀਜੀਪੀ ਤੋਂ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਪੀੜਤ ਵਿਦਿਆਰਥੀਆਂ ਨੇ ਹਮਲੇ ਦੀ ਵੀਡੀਓ ਬਣਾਈ ਸੀ, ਜਿਸ ਨੂੰ ਟਵੀਟ ਕੀਤਾ ਗਿਆ ਹੈ। ਇਸ ਤੋਂ ਬਾਅਦ ਜੋ ਲੋਕ ਉਨ੍ਹਾਂ ਦੇ ਹੱਕ ਵਿੱਚ ਹਨ ਉਹ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਤੋਂ ਜਾਂਚ ਦੀ ਮੰਗ ਕਰ ਰਹੇ ਹਨ। ਕਈ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਇਹ ਘਿਨਾਉਣੀ ਅਤੇ ਘਟੀਆ ਕਾਰਵਾਈ ਹੈ। ਕਾਲਜ ਪ੍ਰਬੰਧਨ ਅਤੇ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਛੇਤੀ ਤੋਂ ਛੇਤੀ ਹਮਲਾ ਕਰਨ ਵਾਲੇ ਨੌਜਵਾਨਾਂ ਨੂੰ ਬਾਹਰ ਲਿਆਉਣਾ ਚਾਹੀਦਾ ਹੈ।ਥਾਣਾ ਸਦਰ ਸੰਗਰੂਰ ਦੇ ਇੰਚਾਰਜ ਇੰਸਪੈਕਟਰ ਹਰਕੀਰਤ ਸਿੰਘ ਦਾ ਕਹਿਣਾ ਹੈ ਕਿ ਅਜੇ ਤੱਕ ਉਨ੍ਹਾਂ ਵੱਲੋਂ ਪੁਲੀਸ ਕੰਟਰੋਲ ਰੂਮ ’ਤੇ ਹਮਲੇ ਦੀ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਹੈ। ਮਾਮਲਾ ਸਾਡੇ ਧਿਆਨ ਵਿੱਚ ਨਹੀਂ ਹੈ। ਅਸੀਂ ਜਾਂਚ ਕਰ ਰਹੇ ਹਾਂ, ਜੇਕਰ ਅਜਿਹਾ ਹੋਇਆ ਹੈ ਤਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: