ਭਾਰਤ ਵਿੱਚ ਟੀਕਾਕਰਣ ਦੇ 100 ਕਰੋੜ ਦੇ ਅੰਕੜੇ ਨੂੰ ਪਾਰ ਕਰਨ ਤੋਂ ਬਾਅਦ, ਜਿੱਥੇ ਪੀਐਮ ਮੋਦੀ ਨੇ ਇਸਨੂੰ ਦੇਸ਼ ਲਈ ਇੱਕ ਵੱਡੀ ਪ੍ਰਾਪਤੀ ਦੱਸਿਆ ਤਾਂ ਉੱਥੇ ਹੀ ਵਿਰੋਧੀ ਧਿਰ ਦੇ ਆਗੂਆਂ ਨੇ ਇਸ ‘ਤੇ ਤੰਜ ਕੱਸਣੇ ਸ਼ੁਰੂ ਕਰ ਦਿੱਤੇ ਹਨ।
ਪ੍ਰਧਾਨ ਮੰਤਰੀ ਮੋਦੀ ‘ਤੇ ਹਮਲਾ ਕਰਦੇ ਹੋਏ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੇ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ‘ਚ 100 ਕਰੋੜ ਵੈਕਸੀਨ ਡੋਜ਼ ਲਗਾਏ ਜਾਣ ਤੋਂ ਬਾਅਦ ਜਸ਼ਨ ਮਨਾਇਆ ਹੈ, ਉਸੇ ਤਰ੍ਹਾਂ ਉਨ੍ਹਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ 100 ਰੁਪਏ ਦੇ ਪਾਰ ਹੋਣ ਦਾ ਵੀ ਜਸ਼ਨ ਮਨਾਉਣਾ ਚਾਹੀਦਾ ਹੈ।
ਚਿਦੰਬਰਮ ਨੇ ਟਵੀਟ ਕਰ ਕਿਹਾ, “ਜਿਸ ਤਰ੍ਹਾਂ ਪੀਐਮ ਮੋਦੀ ਨੇ ਟੀਕੇ ਦੀਆਂ 100 ਕਰੋੜ ਖੁਰਾਕਾਂ ਪੂਰੀਆਂ ਹੋਣ ਦੇ ਮੌਕੇ ‘ਤੇ ਆਪਣੇ ਮੰਤਰੀਆਂ ਦੀ ਅਗਵਾਈ ਕੀਤੀ। ਇਸੇ ਤਰ੍ਹਾਂ ਉਨ੍ਹਾਂ ਨੂੰ ਹੋਰ ਸ਼ਤਾਬਦੀ ਸਮਾਰੋਹ ਮਨਾਉਣ ਵਿੱਚ ਇੱਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਕੁੱਝ ਹਫਤੇ ਪਹਿਲਾਂ ਪੈਟਰੋਲ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਸੀ ਅਤੇ ਹੁਣ ਡੀਜ਼ਲ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ।”
ਇਸ ਤੋਂ ਇਲਾਵਾ, ਇੱਕ ਹੋਰ ਟਵੀਟ ਵਿੱਚ, ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਕਿਹਾ ਕਿ “ਜਸ਼ਨ ਮਨਾਉਣ ਦਾ ਇੱਕ ਹੋਰ ਮੌਕਾ ਹੈ, ਕਿਉਂਕਿ ਗੈਸ ਸਿਲੰਡਰ ਦੀ ਕੀਮਤ ਹੁਣ 1000 ਰੁਪਏ ਨੂੰ ਪਾਰ ਕਰ ਗਈ ਹੈ।”
ਵੀਡੀਓ ਲਈ ਕਲਿੱਕ ਕਰੋ-:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe