ਪੰਜਾਬ ਵਿੱਚ ਪਾਕਿਸਤਾਨੀ ਮਹਿਲਾ ਪੱਤਰਕਾਰ ਅਰੂਸਾ ਆਲਮ ਨੂੰ ਲੈ ਕੇ ਵਿਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ।
ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਵੱਲੋਂ ਕੈਪਟਨ ਦੀ ਮਹਿਲਾ ਮਿੱਤਰ ਅਰੂਸਾ ਆਲਮ ਦੇ ਆਈਐਸਆਈ ਨਾਲ ਸਬੰਧਾਂ ਦੇ ਪੰਜਾਬ ਦੇ ਡੀਜੀਪੀ ਨੂੰ ਜਾਂਚ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਅਰੂਸਾ ਆਲਮ ਦੀਆਂ ਕੁੱਝ ਫੋਟੋਆਂ ਸਾਂਝੀਆਂ ਕਰ ਕਾਂਗਰਸ ਵਿੱਚ ਖਲਬਲੀ ਮਚਾ ਦਿੱਤੀ ਹੈ।
ਅੱਜ ਆਪਣੇ ਫੇਸਬੁੱਕ ਅਕਾਊਂਟ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੁੱਝ ਤਸਵੀਰਾਂ ਸਾਂਝੀਆਂ ਕਰ ਲਿਖਿਆ ਕਿ,”ਮੈਂ ਸ਼੍ਰੀਮਤੀ ਅਰੂਸਾ ਆਲਮ ਦੀਆਂ ਵੱਖ -ਵੱਖ ਪਤਵੰਤੇ ਸੱਜਣਾਂ ਦੇ ਨਾਲ ਤਸਵੀਰਾਂ ਦੀ ਲੜੀ ਸਾਂਝੀ ਕਰ ਰਿਹਾ ਹਾਂ। ਮੈਨੂੰ ਲਗਦਾ ਹੈ ਕਿ ਉਹ ਸਾਰੇ ਵੀ ਆਈਐਸਆਈ ਦੇ ਏਜੰਟ ਹਨ। ਅਜਿਹਾ ਕਹਿਣ ਵਾਲਿਆਂ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਸੰਕੁਚਿਤ ਦਿਮਾਗ ਦਿਨ ਦਾ ਕ੍ਰਮ ਜਾਪਦਾ ਹੈ।”
ਇਹ ਵੀ ਦੇਖੋ : ਅਰੂਸਾ ਮਾਮਲੇ ‘ਚ ਕੈਪਟਨ ਦਾ ‘ਫੋਟੋਆਂ’ ਰਾਹੀਂ ਵਿਰੋਧੀਆਂ ਨੂੰ ਜਵਾਬ, ਕਿਹਾ-ਜੇ ਵੀਜ਼ਾ ਬੈਨ ਨਾ ਹੁੰਦਾ ਤਾਂ ਦੁਬਾਰਾ
.
ਇਸ ਦੌਰਾਨ ਇਸ ਫੋਟੋ ਨਾਲ ਕੈਪਟਨ ਨੇ ਇਹ ਸੰਦੇਸ਼ ਦਿੱਤਾ ਹੈ ਕਿ ਜੇਕਰ ਅਰੂਸਾ ਨੂੰ ਲੈ ਕੇ ਜਾਂਚ ਹੁੰਦੀ ਹੈ। ਇਹ ਤਸਵੀਰ ਸ਼ੇਅਰ ਕਰਕੇ ਕੈਪਟਨ ਇਹ ਦੱਸਣਾ ਚਾਹ ਰਹੇ ਹਨ ਕਿ ਸੋਨੀਆ ਗਾਂਧੀ ਅਰੂਸਾ ਆਲਮ ਨੂੰ ਮਿਲਦੇ ਰਹੇ ਹਨ। ਕੈਪਟਨ ਇਸ ਮਾਮਲੇ ਵਿੱਚ ਹੋਰ ਵੀ ਕਈ ਖੁਲਾਸੇ ਕਰ ਸਕਦੇ ਹਨ। ਦੱਸ ਦੇਈਏ ਕਿ ਅਰੂਸਾ ਨੂੰ ਲੈ ਕੇ ਕਾਂਗਰਸ ਦੀ ਸਿਆਸਤ ਕਾਫੀ ਗਰਮਾ ਗਈ ਹੈ। ਕੈਪਟਨ ਵੱਲੋਂ ਇੱਕ ਤੋਂ ਬਾਅਦ ਇੱਕ ਟਵੀਟ ਕਰਕੇ ਜਵਾਬੀ ਹਮਲੇ ਬੋਲੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ-:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe