ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਲਗਭਗ 11 ਮਹੀਨਿਆਂ ਤੋਂ ਕਿਸਾਨ ਸੰਘਰਸ਼ ਕਰ ਰਿਹਾ ਹੈ ਤੇ ਆਪਣੇ ਹੱਕਾਂ ਦੀ ਲੜਾਈ ਲੜ ਰਿਹਾ ਹੈ ਪਰ ਕੇਂਦਰ ਵੱਲੋਂ ਇਸ ‘ਤੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਤੇ ਹੁਣ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੀ ਹਮਾਇਤ ਕਰਨ ਵਾਲਿਆਂ ਨੂੰ ਵੀ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਦੇ ਭਰਾ ਦਰਸ਼ਨ ਧਾਲੀਵਾਲ ਨੂੰ ਪੰਜਾਬ ਆਉਣ ਤੋਂ ਰੋਕ ਦਿੱਤਾ ਗਿਆ ਹੈ ਤੇ ਵਾਪਸ ਉਸੇ ਫਲਾਈਟ ਰਾਂਹੀ ਕੈਨੇਡਾ ਭੇਜ ਦਿੱਤਾ ਗਿਆ ਹੈ। ਦਰਸ਼ਨ ਸਿੰਘ ਧਾਲੀਵਾਲ ਦੀ ਧੀ ਦਾ ਵਿਆਹ 31 ਅਕਤੂਬਰ ਨੂੰ ਹੈ, ਜਿਸ ਲਈ ਉਹ ਕੈਨੇਡਾ ਤੋਂ ਪੰਜਾਬ ਆਏ ਸਨ ਪਰ ਉਨ੍ਹਾਂ ਦਿੱਲੀ ਏਅਰਪੋਰਟ ਤੋਂ ਹੀ ਕੈਨੇਡਾ ਵਾਪਸ ਭੇਜ ਦਿੱਤਾ ਗਿਆ। ਇਸ ਦਾ ਕਾਰਨ ਕਿਸਾਨੀ ਅੰਦੋਲਨ ਨੂੰ ਦੱਸਿਆ ਜਾ ਰਿਹਾ ਹੈ।
ਦਰਸ਼ਨ ਸਿੰਘ ਧਾਲੀਵਾਲ ਨੇ ਕਿਸਾਨੀ ਅੰਦੋਲਨ ਵਿਚ ਲੰਗਰ ਦੀ ਸੇਵਾ ਕੀਤੀ ਸੀ। ਇਸ ਮੌਕੇ ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਪਹਿਲਾਂ ਕਿਸਾਨ ਅੰਦੋਲਨ ਵਿਚ ਲੰਗਰ ਲਗਾਉਣਾ ਬੰਦ ਕਰ ਦਿਓ, ਸੇਵਾ ਕਰਨੀ ਬੰਦ ਕਰ ਦਿਓ ਤਾਂ ਫਿਰ ਤੁਹਾਨੂੰ ਪੰਜਾਬ ਆਉਣ ਦੇ ਦਿੱਤਾ ਜਾਵੇਗਾ ਪਰ ਦਰਸ਼ਨ ਧਾਲੀਵਾਲ ਨੇ ਅਪਣੀ ਸੇਵਾ ਬੰਦ ਕਰਨ ਨੂੰ ਨਾ ਕਰ ਦਿੱਤੀ ਤੇ ਇਸੇ ਕਰ ਕੇ ਹੀ ਉਨ੍ਹਾਂ ਨੂੰ ਵਾਪਸ ਉਸੇ ਫਲਾਈਟ ਦੌਰਾਨ ਵਾਪਸ ਭੇਜ ਦਿੱਤਾ।
ਵੀਡੀਓ ਲਈ ਕਲਿੱਕ ਕਰੋ-:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe
ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਵੱਲੋਂ ਇਸ ਦਾ ਸਖਤ ਨੋਟਿਸ ਲਿਆ ਗਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਦਰਸ਼ਨ ਸਿੰਘ ਧਾਲੀਵਾਲ ਨੂੰ ਕੈਨੇਡਾ ਵਿਚ ਗਏ ਹੋਏ ਲਗਭਗ 50 ਸਾਲ ਹੋ ਚੁੱਕੇ ਹਨ ਤੇ ਇਸ ਦੌਰਾਨ ਉਹ ਬਹੁਤ ਵਾਰ ਪੰਜਾਬ ਆ ਚੁੱਕੇ ਹਨ ਪਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਉਨ੍ਹਾਂ ਨੂੰ ਪੰਜਾਬ ਆਉਣ ਤੋਂ ਰੋਕ ਦਿੱਤਾ ਗਿਆ ਹੋਵੇ।