ਬੇਅਦਬੀ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿਚ ਪੰਜਾਬ ਪੁਲਿਸ ਦੀ ਐੱਸ.ਆਈ. ਟੀ. ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿਛ ਕਰਨ ਦੀ ਤਿਆਰੀ ਕਰ ਲਈ ਹੈ।
ਫਰੀਦਕੋਟ ਅਦਾਲਤ ਨੇ ਡੇਰਾ ਮੁਖੀ ਨੂੰ 29 ਅਕਤੂਬਰ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਬਰਗਾੜੀ ਬੇਅਦਬੀ ਨਾਲ ਜੁੜੀਆਂ ਕੁੱਲ 3 ਘਟਨਾਵਾਂ ‘ਚੋਂ ਪਾਵਨ ਸਰੂਪ ਚੋਰੀ ਮਾਮਲੇ ਵਿਚ ਐੱਸ. ਆਈ. ਟੀ. ਨੇ ਪਹਿਲਾਂ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਚਾਰਜਸ਼ੀਟ ਕੀਤਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ-:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe
ਐੱਸ. ਆਈ. ਟੀ. ਨੇ ਬੇਅਦਬੀ ਮਾਮਲੇ ਨਾਲ ਜੁੜੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਦੇ ਕੇਸ ਵਿਚ ਫਰੀਦਕੋਟ ਅਦਾਲਤ ਵਿਚ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿਛ ਕਰਨ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਸੀ। ਡੇਰਾ ਮੁਖੀ ਰਾਮ ਰਹੀਮ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਗੁਰਮੀਤ ਰਾਮ ਰਹੀਮ ਨੂੰ ਪੇਸ਼ੀ ਲਈ ਅਦਾਲਤ ਲਿਆਂਦਾ ਜਾਵੇਗਾ।