ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਕੈਬਨਿਟ ਮੀਟਿੰਗ ਪਹਿਲੀ ਵਾਰ ਚੰਡੀਗੜ੍ਹ ਸਕੱਤਰੇਤ ਦੇ ਬਾਹਰ ਕਰਨ ਜਾ ਰਹੇ ਹਨ। ਇਹ ਮੀਟਿੰਗ 27 ਅਕਤੂਬਰ ਨੂੰ ਲੁਧਿਆਣਾ ਸਰਕਟ ਹਾਊਸ ਵਿਖੇ ਹੋਵੇਗੀ। ਪੰਜਾਬ ਸਰਕਾਰ ਦਾ ਪਹਿਲਾ ਨਿਵੇਸ਼ ਸੰਮੇਲਨ ਵੀ ਉਸੇ ਦਿਨ ਲੁਧਿਆਣਾ ਵਿਚ ਹੋਵੇਗਾ।
ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਲਈ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 27 ਅਕਤੂਬਰ ਦੀ ਸਵੇਰ ਨੂੰ ਸਰਕਟ ਹਾਊਸ ਵਿਖੇ ਕੈਬਨਿਟ ਦੀ ਪਹਿਲੀ ਮੀਟਿੰਗ ਹੋਵੇਗੀ ਅਤੇ ਫਿਰੋਜ਼ਪੁਰ ਰੋਡ ‘ਤੇ ਕਿੰਗਜ਼ ਵਿਲਾ ਵਿਖੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਹੋਵੇਗਾ। ਇਹ ਸੰਮੇਲਨ ਦਾ ਚੌਥਾ ਸੈਸ਼ਨ ਹੋਵੇਗਾ। ਇਸ ਇਜਲਾਸ ਕਾਰਨ ਪੰਜਾਬ ਦੇ ਮੁੱਖ ਮੰਤਰੀ, ਸਾਰੇ ਮੰਤਰੀ ਅਤੇ ਸਰਕਾਰ ਦੇ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀ 27 ਤਰੀਕ ਨੂੰ ਲੁਧਿਆਣਾ ਵਿਖੇ ਹਾਜ਼ਰ ਹੋਣਗੇ।
ਲੁਧਿਆਣਾ ਦੇ ਡੀਸੀ ਵਰਿੰਦਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਨੁਸਾਰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਲਗਭਗ 500 ਵਪਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਜ਼ਿਲ੍ਹਾ ਪ੍ਰਸ਼ਾਸਨ ਇਸ ਸਬੰਧੀ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ। ਸਥਾਨਕ ਅਧਿਕਾਰੀਆਂ ਦੀ ਡਿਊਟੀ ਲਗਾਈਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ-:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe
ਪੰਜਾਬ ਵਿਚ 4 ਮਹੀਨਿਆਂ ਬਾਅਦ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ਵਿਚ ਸਰਕਾਰ ਵੱਧ ਤੋਂ ਵੱਧ ਐੱਮ. ਓ. ਯੂ. ਸਾਈਨ ਕਰਕੇ ਇਹ ਸਾਬਤ ਕਰਨਾ ਚਾਹੁੰਦੀ ਹੈ ਕਿ ਕਾਂਗਰਸ ਦੇ ਸ਼ਾਸਨਕਾਲ ਵਿਚ ਸੂਬੇ ਵਿਚ ਬੁਨਿਆਦੀ ਸਹੂਲਤਾਂ ਬੇਹਤਰ ਹੋਈਆਂ ਜਿਸ ਕਾਰਨ ਉਦਮੀ ਤੇ ਵੱਡੀਆਂ ਕੰਪਨੀਆਂ ਨਿਵੇਸ਼ ਵਿਚ ਦਿਲਚਸਪੀ ਦਿਖਾ ਰਹੀਆਂ ਹਨ।