ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਵੱਲੋਂ ਸੋਮਵਾਰ ਨੂੰ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਵਲੋਂ ਡਾ. ਨਛੱਤਰ ਪਾਲ ਜਨਰਲ ਸਕੱਤਰ ਬਸਪਾ ਪੰਜਾਬ, ਅਜੀਤ ਸਿੰਘ ਪਰਜਾਪਤ ਅਤੇ ਗੁਰਬਖਸ਼ ਸਿੰਘ ਸ਼ੇਰਗਿੱਲ ਸ਼ਾਮਲ ਹੋਏ।
ਉਨ੍ਹਾਂ ਮੀਟਿੰਗ ‘ਚ ਪੰਜਾਬ ਦੇ ਅੰਦਰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬੀ ਐੱਸ ਐੱਫ ਦਾ ਘੇਰਾ 50 ਕਿਲੋਮੀਟਰ ਵਧਾਉਣ ਦਾ ਵਿਰੋਧ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੂਬੇ ਦੇ ਅਧਿਕਾਰਾਂ ਨੂੰ ਖਤਮ ਕਰ ਰਹੀ ਹੈ। ਪਹਿਲਾਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨਾ ਅਤੇ ਹੁਣ ਬੀ ਐੱਸ ਐੱਫ ਲਗਾ ਕੇ ਜੰਮੂ-ਕਸ਼ਮੀਰ ਵਾਂਗ ਪੰਜਾਬ ‘ਤੇ ਕਬਜ਼ਾ ਕਰਨਾ ਅਤੇ ਪੰਜਾਬ ਪੁਲਿਸ ਦੇ ਹੌਸਲੇ ਨੂੰ ਡੇਗਣਾ ਭਾਜਪਾ ਦੀ ਸਾਜ਼ਿਸ਼ ਦਾ ਹਿੱਸਾ ਹੈ। ਜਿਸ ਤਰ੍ਹਾਂ ਅੱਜ ਪੰਜਾਬ ਦੇ ਅੰਦਰ ਭਾਰਤੀ ਜਨਤਾ ਪਾਰਟੀ ਪੰਜਾਬੀਆਂ ਦੇ ਹੱਕਾਂ ਨੂੰ ਖਤਮ ਕਰ ਰਹੀ ਹੈ, ਉਸੇ ਤਰ੍ਹਾਂ ਕਾਂਗਰਸ ਨੇ ਵੀ ਪੰਜਾਬ ‘ਤੇ ਫੌਜਾਂ, ਟੈਂਕਾਂ ਅਤੇ ਸੀ ਆਰ ਪੀ ਐੱਫ ਨਾਲ ਹਮਲੇ ਕੀਤੇ। ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾਇਆ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਇਸੇ ਗੱਲ ਲਈ ਪੰਜਾਬ ਅਤੇ ਪੰਜਾਬੀਆਂ ਨਾਲ ਖੜੀ ਹੈ ਅਤੇ ਸਰਕਾਰ ਵਲੋਂ ਲਿਆਂਦੇ ਮਤੇ ਦੀ ਸਪੋਰਟ ਕਰਦੀ ਹੈ।
ਵੀਡੀਓ ਲਈ ਕਲਿੱਕ ਕਰੋ-:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe
ਪੰਜਾਬ ਵਿੱਚ 50 ਕਿਲੋਮੀਟਰ ਦਾ ਬੀ ਐੱਸ ਐੱਫ ਦਾ ਘੇਰਾ ਨਹੀਂ ਹੋਣਾ ਚਾਹੀਦਾ। ਇਸਦੇ ਨਾਲ ਇਹ ਵੀ ਅਪੀਲ ਕਰਦੀ ਹੈ ਪੰਜਾਬ ਦੇ ਅੰਦਰ ਪਛੜੇ ਵਰਗਾਂ ਦੀ ਆਬਾਦੀ 35 ਪ੍ਰਤੀਸ਼ਤ ਦੇ ਕਰੀਬ ਹੈ, ਉਨ੍ਹਾਂ ਦੀ ਮੰਡਲ ਕਮਿਸ਼ਨ ਰਿਪੋਰਟ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਕਦੋਂ ਸਰਬ ਪਾਰਟੀ ਮੀਟਿੰਗ ਬੁਲਾਏਗੀ ? ਉਨ੍ਹਾਂ ਨੂੰ ਸਿੱਖਿਆ, ਨੌਕਰੀਆਂ ਵਿੱਚ ਰਾਖਵੇਂਕਰਨ ਦਾ ਲਾਭ ਕਦੋਂ ਮਿਲੇਗਾ ਜਾਂ ਫਿਰ ਉਨ੍ਹਾਂ ਦਾ ਇਹ ਰਾਖਵਾਂਕਰਨ ਕਦੋਂ ਲਾਗੂ ਕੀਤਾ ਜਾਵੇਗਾ ? ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦਾ ਬੈਕਲੋਗ ਕਦੋਂ ਪੂਰਾ ਕੀਤਾ ਜਾਏਗਾ ? 85ਵੀਂ ਸੰਵਿਧਾਨਕ ਸੋਧ ਕਦੋਂ ਲਾਗੂ ਕੀਤੀ ਜਾਵੇਗੀ ? ਪੋਸਟ ਮੀਟ੍ਰਿਕ ਸਕਾਲਰਸ਼ਿਪ ਦਾ ਘਪਲਾ ਕਰਨ ਵਾਲੇ ਸਾਬਕਾ ਮੰਤਰੀ ਅਤੇ ਉਸ ਵੇਲੇ ਦੇ ਸਮਾਜ ਭਲਾਈ ਦੇ ਡਾਇਰੈਕਟਰ ਜਿਹਨਾਂ ਦੀ ਵਜ੍ਹਾ ਕਰਕੇ ਐਸ.ਸੀ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਹੋ ਗਏ, ਉਨ੍ਹਾਂ ‘ਤੇ ਕਾਰਵਾਈ ਕਦੋਂ ਕੀਤੀ ਜਾਵੇਗੀ ? ਬਸਪਾ ਆਗੂਆਂ ਨੇ ਕਿਹਾ ਕਿ ਇਸ ਸਭ ਦੇ ਲਈ ਵੀ ਪੰਜਾਬ ਸਰਕਾਰ ਨੂੰ ਸਰਬ ਪਾਰਟੀ ਮੀਟਿੰਗ ਜਲਦ ਤੋਂ ਜਲਦ ਬੁਲਾਉਣੀ ਚਾਹੀਦੀ ਹੈ।