ਦੁਨੀਆ ਭਰ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ। ਕੋਰੋਨਾ ਮਹਾਂਮਾਰੀ ਕਾਰਨ ਚੀਨ ਨੇ 40 ਲੱਖ ਦੀ ਆਬਾਦੀ ਵਾਲੇ ਸ਼ਹਿਰ ਵਿੱਚ ਅੱਜ ਤੋਂ ਪੂਰੀ ਤਰ੍ਹਾਂ ਲਾਕਡਾਊਨ ਲਗਾ ਦਿੱਤਾ ਗਿਆ ਹੈ। ਇਹ ਕਦਮ ਸ਼ਹਿਰ ਵਿੱਚ ਕੋਰੋਨਾ ਦੇ ਵੱਧਦੇ ਸੰਕਰਮਣ ਤੋਂ ਬਾਅਦ ਚੁੱਕਿਆ ਗਿਆ ਹੈ । ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਐਮਰਜੈਂਸੀ ਦੀ ਸਥਿਤੀ ਵਿੱਚ ਹੀ ਘਰੋਂ ਬਾਹਰ ਆਉਣ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਚੀਨ ਵਿੱਚ ਕੋਰੋਨਾ ਦੇ ਮਾਮਲੇ ਬਹੁਤ ਘੱਟ ਹਨ, ਪਰ ਗਾਂਸੂ ਸੂਬੇ ਦੀ ਰਾਜਧਾਨੀ ਲਾਂਝੂ ਨੂੰ ਇਹਤਿਆਤ ਵਜੋਂ ਲਾਕਡਾਊਨ ਵਿੱਚ ਰੱਖਿਆ ਜਾ ਰਿਹਾ ਹੈ। ਕੱਲ੍ਹ ਚੀਨ ਵਿੱਚ ਸਿਰਫ 29 ਅਤੇ ਲਾਂਝੂ ਵਿੱਚ ਕੋਰੋਨਾ ਦੇ ਸਿਰਫ 6 ਮਾਮਲੇ ਸਾਹਮਣੇ ਆਏ।
ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ BJP ਦਾ ਵਿਰੋਧ ਕਰੇਗਾ ਸੰਯੁਕਤ ਕਿਸਾਨ ਮੋਰਚਾ : ਟਿਕੈਤ
ਇਸ ਸਬੰਧੀ ਸਮਾਚਾਰ ਏਜੰਸੀ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਲਾਂਝੂ ਵਿੱਚ ਦਾਖਲੇ ਅਤੇ ਬਾਹਰ ਨਿਕਲਣ ‘ਤੇ ਪੂਰੀ ਤਰ੍ਹਾਂ ਕੰਟਰੋਲ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਾਰੇ ਲੋਕਾਂ ਨੂੰ ਆਪਣੇ ਹਾਊਸਿੰਗ ਕੰਪਲੈਕਸ ਦੇ ਅੰਦਰ ਹੀ ਰਹਿਣਾ ਪਵੇਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਉੱਤਰੀ ਚੀਨ ਵਿੱਚ ਹਜ਼ਾਰਾਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੇ ਸਖ਼ਤ ਆਦੇਸ਼ ਦਿੱਤੇ ਜਾ ਚੁੱਕੇ ਹਨ । ਚੀਨ ਵਿੱਚ ਕੋਰੋਨਾ ਦੇ ਤਾਜ਼ਾ ਸੰਕਰਮਣ ਨੂੰ ਡੈਲਟਾ ਵੈਰੀਐਂਟ ਨਾਲ ਜੋੜਿਆ ਜਾ ਰਿਹਾ ਹੈ । ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਵੇਂ-ਜਿਵੇਂ ਟੈਸਟਿੰਗ ਵਧੇਗੀ, ਸੰਕਰਮਿਤ ਲੋਕਾਂ ਦੀ ਗਿਣਤੀ ਵੀ ਵੱਧ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: