ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਪਾਰਾ ਲਗਾਤਾਰ ਚੜ੍ਹਦਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਤੋਂ ਵਿਰੋਧੀਆਂ ਦੇ ਨਾਲ ਨਾਲ ਕਾਂਗਰਸ ਦੇ ਆਗੂਆਂ ਨੇ ਵੀ ਉਨ੍ਹਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਜਿੱਥੇ ਪਹਿਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ ਸੀ, ਹੁਣ ਨਵਜੋਤ ਕੌਰ ਸਿੱਧੂ ਨੇ ਵੀ ਕੈਪਟਨ ‘ਤੇ ਸ਼ਬਦੀ ਵਾਰ ਕੀਤੇ ਹਨ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜੇ ਕੈਪਟਨ ਨੇ 4 ਸਾਲਾ ‘ਚ ਕੰਮ ਕੀਤੇ ਹੁੰਦੇ ਤਾਂ ਮੁੱਖ ਮੰਤਰੀ ਨਾ ਬਦਲਣਾ ਪੈਂਦਾ। ਓਦੋਂ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਤੇ ਹੁਣ ਨਵੀਂ ਪਾਰਟੀ ਬਣਾ ਕੇ ਕੰਮ ਕਰਨਾ ਚਾਹੁੰਦੇ ਨੇ।
ਇਹ ਵੀ ਪੜ੍ਹੋ : Paytm ਲੈ ਕੇ ਆ ਰਿਹਾ ਹੁਣ ਤੱਕ ਦਾ ਸਭ ਤੋਂ ਵੱਡਾ IPO,ਮੋਟੀ ਕਮਾਈ ਲਈ ਰਹੋ ਤਿਆਰ, ਵੇਖੋ ਪੂਰੀ ਡਿਟੇਲ
ਨਵਜੋਤ ਕੌਰ ਸਿੱਧੂ ਨੇ ਅੱਗੇ ਕਿਹਾ ਕਿ ਪਾਰਟੀ ਵੱਲੋਂ ਕੈਪਟਨ ਨੂੰ ਸਾਰੀ ਆਜ਼ਾਦੀ ਦਿੱਤੀ ਗਈ ਸੀ ਪਰ ਉਨ੍ਹਾਂ ਨੇ ਕਿਸੇ ਵਰਕਰ ਨੂੰ ਸ਼ਕਤੀ ਨਹੀਂ ਦਿੱਤੀ ਅਤੇ ਕਦੇ ਕਿਸੇ ਮੰਤਰੀ ਜਾਂ ਵਿਧਾਇਕ ਨੂੰ ਖੁੱਲ੍ਹ ਕੇ ਨਹੀਂ ਮਿਲੇ। ਹੁਣ ਕੌਣ ਉਨ੍ਹਾਂ ‘ਤੇ ਭਰੋਸਾ ਕਰੇਗਾ? ਉਨ੍ਹਾਂ ਕੈਪਟਨ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਹ ਭੁਲੇਖਾ ਕੱਢ ਦਿਓ ਕਿ ਕੋਈ ਵੀ ਕਾਂਗਰਸੀ ਵਿਧਾਇਕ ਤੁਹਾਡਾ ਸਾਥ ਦੇਵੇਗਾ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜੇਕਰ ਕੈਪਟਨ ਨੇ ਕਿਸੇ ‘ਤੇ ਕੋਈ ਅਹਿਸਾਨ ਕੀਤਾ ਹੈ ਤਾਂ ਹੋ ਸਕਦਾ ਹੈ ਉਹ ਨਾਲ ਚੱਲ ਜਾਵੇ ਪਰ ਲੋਕ ਪਾਰਟੀ ਨਾਲ ਜੁੜੇ ਹੋਏ ਹਨ, ਇਕੱਲਾ ਆਦਮੀ ਪਾਰਟੀ ਨਹੀਂ ਖੜ੍ਹੀ ਕਰ ਸਕਦਾ। ਡਾ. ਨਵਜੋਤ ਕੌਰ ਨੇ ਕਿਹਾ ਕਿ ਕਾਂਗਰਸ ਨਾਲ ਜੁੜੇ ਲੋਕ ਕੈਪਟਨ ਨਾਲ ਨਹੀਂ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: