ਲੁਧਿਆਣਾ ਪੁਲਿਸ ਨੇ ਅੱਜ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੰਜਾਬ ਤੇ ਹਰਿਆਣਾ ਵਿੱਚ 100 ਤੋਂ ਵੱਧ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ।
ਇਨ੍ਹਾਂ ਵਿੱਚ 3 ਔਰਤਾਂ ਵੀ ਸ਼ਾਮਲ ਹਨ। ਮੁਲਜ਼ਮਾਂ ਕੋਲੋਂ 8 ਸੋਨੇ ਦੀਆਂ ਚੂੜੀਆਂ, ਦੋ ਸੋਨੇ ਦੇ ਬ੍ਰੈਸਲੇਟ, ਇਕ ਸੋਨੇ ਦੀ ਚੇਨ, ਨਕਲੀ ਆਰ. ਸੀ. ਅਤੇ ਇਕ ਸਵਿਫਟ ਕਾਰ ਬਰਾਮਦ ਹੋਈ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਜੀਤੋ, ਗੋਗਾ, ਰੱਜੀ ਅਤੇ ਇਕ ਬੰਦਾ ਸੁਖਚੈਨ ਸਿੰਘ ਵਜੋਂ ਹੋਈ ਹੈ। ਇਸ ਗੈਂਗ ਦੇ ਬਾਕੀ ਮੈਂਬਰਾਂ ‘ਤੇ ਮੁਕੱਦਮੇ ਦਰਜ ਹਨ, ਪੁਲਿਸ ਲੰਮੇ ਸਮੇਂ ਤੋਂ ਇਨ੍ਹਾਂ ਦੀ ਭਾਲ ਵਿੱਚ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਗੈਂਗ ਪੰਜਾਬ ਤੇ ਹਰਿਆਣਾ ’ਚ 100 ਤੋਂ ਵੱਧ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।
ਗਿਰੋਹ ਦੇ ਮੈਂਬਰਾਂ ਨੇ ਇਹ ਗੱਲ ਮੰਨੀ ਹੈ ਕਿ ਉਨ੍ਹਾਂ ਨੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਕਰਤਾਰਪੁਰ, ਮੋਗਾ, ਖੰਨਾ, ਜਗਰਾਓਂ, ਹੁਸ਼ਿਆਰਪੁਰ ਅਤੇ ਹਰਿਆਣਾ ਦੇ ਵੀ ਕੁਝ ਜ਼ਿਲ੍ਹਿਆਂ ਵਿੱਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਜਿਨ੍ਹਾਂ ਵਿੱਚ ਲੁਧਿਆਣਾ ਦੀਆਂ ਵੀ 11 ਵਾਰਦਾਤਾਂ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਹ ਗੈਂਗ ਜੀਤੋ ਵੱਲੋਂ ਚਲਾਇਆ ਜਾ ਰਿਹਾ ਹੈ, ਉਸ ‘ਤੇ ਪਹਿਲਾਂ ਵੀ ਕਈ ਮਾਮਲੇ ਦਰਜ ਸਨ। ਦੱਸਣਯੋਗ ਹੈ ਕਿ ਇਹ ਗਿਰੋਹ ਬਜ਼ੁਰਗਾਂ ਨੂੰ ਲਿਫਟ ਦੇਣ ਦੇ ਬਹਾਨੇ ਆਪਣਾ ਨਿਸ਼ਾਨਾ ਬਣਾਉਂਦਾ ਸੀ ਅਤੇ ਫਿਰ ਉਨ੍ਹਾਂ ਤੋਂ ਪੈਸੇ ਤੇ ਸੋਨਾ ਲੁੱਟ ਲੈਂਦਾ ਸੀ।