ਖੇਤੀਬਾੜੀ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਲੁਧਿਆਣਾ ਦੇ ਗਿੱਲ ਰੋਡ ‘ਤੇ ਦਾਣਾ ਮੰਡੀ ਨਜ਼ਦੀਕ ਇੱਕ ਕੰਪਨੀ ਦੇ ਗੋਦਾਮ ਤੋਂ 77 ਲੱਖ ਦੀਆਂ ਨਕਲੀ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ। ਬੀਤੀ ਦੇਰ ਰਾਤ ਖੇਤੀਬਾੜੀ ਵਿਭਾਗ ਵੱਲੋਂ ਇਹ ਛਾਪੇਮਾਰੀ ਕੀਤੀ ਗਈ ਸੀ, ਜਿਸ ਦੌਰਾਨ ਵੱਡੀ ਗਿਣਤੀ ਵਿਚ ਨਕਲੀ ਪੈਸਟੀਸਾਈਡਜ਼ ਮਿਲੀਆਂ ਹਨ। ਕੰਪਨੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਗੋਦਾਮ ਨੂੰ ਸੀਲ ਕਰ ਦਿੱਤਾ ਗਿਆ ਹੈ।
ਖੇਤੀਬਾੜੀ ਵਿਭਾਗ ਨੂੰ ਪਿਛਲੇ ਕਾਫੀ ਲੰਮੇ ਸਮੇਂ ਤੋਂ ਕਿਸਾਨਾਂ ਵੱਲੋਂ ਨਕਲੀ ਪੈਸਟੀਸਾਈਡਜ਼ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਤਹਿਤ ਲੁਧਿਆਣਾ ਤੇ ਚੰਡੀਗੜ੍ਹ ਦੇ ਖੇਤੀਬਾੜੀ ਵਿਭਾਗ ਵੱਲੋਂ ਸਾਂਝੇ ਮੁਹਿੰਮ ਤਹਿਤ ਇਹ ਛਾਪੇਮਾਰੀ ਗਈ ਗਈ।
ਸਿਹਤ ਵਿਭਾਗ ਵੱਲੋਂ ਛਾਪੇਮਾਰੀ ਦੌਰਾਨ ਅਜਿਹੀਆਂ ਕੀਟਨਾਸ਼ਕ ਦਵਾਈਆਂ ਮਿਲੀਆਂ ਹਨ ਜੋ ਕਿ ਵਿਭਾਗ ਵੱਲੋਂ ਬੈਨ ਹਨ। ਮੁੱਖ ਖੇਤੀਬਾੜੀ ਅਫਸਰ ਨਰਿੰਦਰ ਬੈਨੀਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਦਾਮ ‘ਚ ਪਈਆਂ 77 ਲੱਖ ਦੀਆਂ ਦਵਾਈਆਂ ਗੈਰ-ਕਾਨੂੰਨੀ ਸਨ ਤੇ ਹੁਣ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: