ਅਫਗਾਨਿਸਤਾਨ ਦੀ ਟੀਮ ਨੇ ਸੋਮਵਾਰ ਨੂੰ ਸਕਾਟਲੈਂਡ ਖਿਲਾਫ ਖੇਡੇ ਗਏ ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਫਗਾਨਿਸਤਾਨ ਨੇ ਸਕਾਟਲੈਂਡ ਨੂੰ 130 ਦੌੜਾਂ ਨਾਲ ਮਾਤ ਦਿੱਤੀ ਹੈ।
ਪਰ ਇਸ ਮੈਚ ਦੇ ਸ਼ੁਰੂ ਹੋਣ ਤੋਂ ਪਹਿਲਾ ਇੱਕ ਅਜਿਹਾ ਦ੍ਰਿਸ਼ ਦਿਖਾਈ ਦਿੱਤਾ ਜਿਸ ਨੇ ਸਭ ਨੂੰ ਭਾਵੁਕ ਕਰ ਦਿੱਤਾ। ਮੈਚ ਤੋਂ ਪਹਿਲਾਂ ਜਦੋਂ ਅਫਗਾਨਿਸਤਾਨ ਦਾ ਰਾਸ਼ਟਰੀ ਗੀਤ ਚਲਾਇਆ ਗਿਆ ਤਾਂ ਇਸ ਦੌਰਾਨ ਸਾਰੇ ਖਿਡਾਰੀ ਅਤੇ ਪ੍ਰਸ਼ੰਸਕ ਬਹੁਤ ਰੋਏ।
ਦੇਸ਼ ਦੇ ਰਾਸ਼ਟਰੀ ਗੀਤ ਨੇ ਸਭ ਨੂੰ ਭਾਵੁਕ ਕਰ ਦਿੱਤਾ। ਇਸ ਮੌਕੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਟੀਮ ਦੇ ਕਪਤਾਨ ਮੁਹੰਮਦ ਨਬੀ ਆਪਣੇ ਹੰਝੂ ਪੂੰਝਦੇ ਨਜ਼ਰ ਆ ਰਹੇ ਹਨ।
ਅਫਗਾਨਿਸਤਾਨ ‘ਤੇ ਇਸ ਸਮੇਂ ਤਾਲਿਬਾਨ ਦਾ ਕਬਜ਼ਾ ਹੈ। ਤਾਲਿਬਾਨ ਨੇ ਉੱਥੇ ਮਹਿਲਾ ਕ੍ਰਿਕਟ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਤਾਲਿਬਾਨੀ ਝੰਡੇ ਨੂੰ ਵੀ ਤੈਅ ਕੀਤਾ ਗਿਆ ਹੈ ਅਤੇ ਇਸ ਦਾ ਸਖਤੀ ਨਾਲ ਸਨਮਾਨ ਕਰਨ ਲਈ ਕਿਹਾ ਗਿਆ ਹੈ। ਅਜਿਹੇ ‘ਚ ਕ੍ਰਿਕਟ ਖਿਡਾਰੀਆਂ ਵੱਲੋਂ ਦਿਖਾਈ ਗਈ ਦੇਸ਼ ਭਗਤੀ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਟੀ-20 ਵਿਸ਼ਵ ਕੱਪ ਦੇ 17ਵੇਂ ਮੈਚ ‘ਚ ਅਫਗਾਨਿਸਤਾਨ ਨੇ ਸਕਾਟਲੈਂਡ ਨੂੰ 130 ਦੌੜਾਂ ਨਾਲ ਹਰਾਇਆ ਹੈ। ਟਾਸ ਜਿੱਤ ਕੇ ਪਹਿਲਾਂ ਖੇਡਦਿਆਂ ਅਫਗਾਨਿਸਤਾਨ ਨੇ 190/4 ਦੌੜਾਂ ਬਣਾਈਆਂ ਸਨ। ਸਕਾਟਲੈਂਡ ਨੂੰ ਮੈਚ ਜਿੱਤਣ ਲਈ 191 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਪੂਰੀ ਟੀਮ 10.2 ਓਵਰਾਂ ‘ਚ 60 ਦੌੜਾਂ ‘ਤੇ ਆਲ ਆਊਟ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: