ਪੰਜਾਬ ਕਾਂਗਰਸ ਵਿਚ ਇੱਕ ਤੋਂ ਬਾਅਦ ਇੱਕ ਸਿਆਸੀ ਧਮਾਕਾ ਹੋ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੇਂ ਪਾਰਟੀ ਦੇ ਐਲਾਨ ਤੋਂ ਬਾਅਦ ਕਾਂਗਰਸੀਆਂ ਦੇ ਉਨ੍ਹਾਂ ‘ਤੇ ਤਿੱਖੇ ਸ਼ਬਦੀ ਹਮਲੇ ਸ਼ੁਰੂ ਕਰ ਦਿੱਤੇ ਹਨ। ਹੁਣ ਕੈਬਨਿਟ ਮੰਤਰੀ ਪ੍ਰਗਟ ਸਿੰਘ ਨੇ ਕੈਪਟਨ ਅਮਰਿੰਦਰ ਨੂੰ ਚੈਲੰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸ੍ਹਾਬ ਜਲੰਧਰ ਕੈਂਟ ਤੋਂ ਚੋਣ ਲੜ ਕੇ ਦਿਖਾਓ, ਫਿਰ ਪਤਾ ਲੱਗ ਜਾਊ ਕਿ ਅਸਲੀ ਖਿਡਾਰੀ ਕੌਣ ਹੈ?
ਕੈਪਟਨ ਨੇ ਨਵਜੋਤ ਸਿੱਧੂ ਨੂੰ ਹਰਾਉਣ ਦੀ ਗੱਲ ਕਹੀ ਸੀ ਜਿਸ ਦੇ ਜਵਾਬ ਵਿਚ ਪ੍ਰਗਟ ਸਿੰਘ ਨੇ ਇਹ ਚੈਲੰਜ ਕੀਤਾ। ਪ੍ਰਗਟ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਗੱਲ ਮੁੱਦਿਆਂ ਦੀ ਹੋਣੀ ਚਾਹੀਦੀ ਹੈ ਜਿਨ੍ਹਾਂ ਨੂੰ ਹੱਲ ਕਰਕੇ ਪੰਜਾਬ ਦਾ ਭਲਾ ਕੀਤਾ ਜਾ ਸਕੇ। ਲੋਕਾਂ ਨੂੰ ਸਹੂਲਤਾਂ ਮਿਲ ਸਕਣ। ਫਿਰ ਵੀ ਜੇਕਰ ਚੁਣੌਤੀ ਦੀ ਗੱਲ ਹੈ ਤਾਂ ਉਹ ਖਿਡਾਰੀ ਹਨ। ਕਦੇ ਮੁਕਾਬਲੇ ਤੋਂ ਪਿੱਛੇ ਨਹੀਂ ਹਟਣਗੇ।
ਇਸ ਤੋਂ ਪਹਿਲਾਂ ਸਿੱਧੂ ਦੀ ਪਤਨੀ ਨਵਜੋਤ ਕੌਰ ਵੀ ਅਮਰਿੰਦਰ ਨੂੰ ਚੁਣੌਤੀ ਦੇ ਚੁੱਕੀ ਹੈ। ਉਨ੍ਹਾਂ ਕਿਹਾ ਸੀ ਕਿ ਅਮਰਿੰਦਰ ਨੂੰ ਉਨ੍ਹਾਂ ਦੇ ਖਿਲਾਫ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜ ਕੇ ਦੇਖਣੀ ਚਾਹੀਦੀ ਹੈ। ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਪੰਜਾਬ ਵਿੱਚ ਕਿਸ ਦੀ ਜ਼ਿਆਦਾ ਲੋਕਪ੍ਰਿਅਤਾ ਜ਼ਿਆਦਾ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਪ੍ਰਗਟ ਸਿੰਘ ਮੰਤਰੀ ਬਣਨ ਤੋਂ ਪਹਿਲਾਂ ਹੀ ਅਮਰਿੰਦਰ ‘ਤੇ ਹਮਲਾਵਰ ਰਹੇ ਹਨ। ਮੁੱਖ ਮੰਤਰੀ ਹੁੰਦਿਆਂ ਵੀ ਉਹ ਕੈਪਟਨ ‘ਤੇ ਨਿਸ਼ਾਨਾ ਸਾਧਦੇ ਰਹੇ। ਉਹ ਕੈਪਟਨ ਵਿਰੁੱਧ ਬਗਾਵਤ ਵਿਚ ਵੀ ਮੋਹਰੀ ਸੀ। ਹੁਣ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਝੋਨੇ ਦੀ ਖਰੀਦ ‘ਚ ਦੇਰੀ ਲਈ ਕੈਪਟਨ ‘ਤੇ ਦੋਸ਼ ਲਗਾਇਆ। ਇਸ ਤੋਂ ਬਾਅਦ ਜਦੋਂ ਪੰਜਾਬ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਿਆ ਤਾਂ ਉਨ੍ਹਾਂ ਨੇ ਇਸ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਮਰਿੰਦਰ ਦੀ ਮੁਲਾਕਾਤ ਨੂੰ ਵੀ ਜ਼ਿੰਮੇਵਾਰ ਦੱਸਿਆ।