BSF ਮੁੱਦੇ ਉਤੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖ ਗਈ ਹੈ। ਨਵਜੋਤ ਸਿੱਧੂ ਨੇ ਮੀਟਿੰਗ ਦੌਰਾਨ ਰੱਖੇ ਆਪਣੇ ਪੱਖ ਦੀ ਵੀਡੀਓ ਜਾਰੀ ਕੀਤੀ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੀ ਪੰਜਾਬ ਕਾਂਗਰਸ ਪ੍ਰਧਾਨ ਦੀ ਵੀਡੀਓ ਲੀਕ ਕੀਤੀ ਹੈ, ਜੋ ਕਿ ਨਿੰਦਣਯੋਗ ਹੈ। ਇਹ ਮੀਟਿੰਗ ਪੰਜਾਬ ਸਰਕਾਰ ਵੱਲੋਂ ਸੱਦੀ ਗਈ ਸੀ।
ਪਾਰਟੀ ਬੁਲਾਰੇ ਡਾਕਟਰ ਦਲਜੀਤ ਚੀਮਾ ਨੇ ਕਿਹਾ ਕਿ ਉਹ ਸੀਐਮ ਚਰਨਜੀਤ ਚੰਨੀ ਤੋਂ ਮੰਗ ਕਰਦੇ ਹਨ ਕਿ ਮੀਟਿੰਗ ਦੀ ਪੂਰੀ ਵੀਡੀਓ ਮੀਡੀਆ ਨੂੰ ਦਿੱਤੀ ਜਾਵੇ। ਪਤਾ ਲੱਗੇਗਾ ਕਿ ਕਿਸ ਪਾਰਟੀ ਨੇ ਇਸ ਮੁੱਦੇ ‘ਤੇ ਕੀ ਕਿਹਾ ਹੈ। ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਵੱਲੋਂ ਪਾਰਟੀ ਪ੍ਰਧਾਨ ਨੂੰ ਹੀਰੋ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੰਜਾਬ ਵਿਚ BSF ਦਾ ਦਾਇਰਾ ਵਧਾਉਣ ਲਈ ਵਿਰੋਧੀ ਧਿਰ ਨੇ ਇਸ ਲਈ ਮੁੱਖ ਮੰਤਰੀ ਚੰਨੀ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਦੇ ਜਵਾਬ ਵਿੱਚ ਸੀਐਮ ਚੰਨੀ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦਾ ਸਿੱਧਾ ਪ੍ਰਸਾਰਣ ਨਹੀਂ ਕੀਤਾ ਗਿਆ। ਬਾਅਦ ਵਿੱਚ ਸੀਐਮ ਚੰਨੀ ਅਤੇ ਪ੍ਰਧਾਨ ਸਿੱਧੂ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਸਾਰੀਆਂ ਪਾਰਟੀਆਂ ਨੇ ਸਰਬ ਸੰਮਤੀ ਨਾਲ ਪ੍ਰਸਤਾਵ ਪਾਸ ਕਰਕੇ ਬੀ. ਐੱਸ. ਐੱਫ. ਦਾ ਅਧਿਕਾਰ ਵਧਾਉਣ ਦਾ ਵਿਰੋਧ ਕੀਤਾ ਹੈ। ਜਲਦ ਹੀ ਇਸ ਲਈ ਵਿਧਾਨ ਸਭਾ ਸੈਸ਼ਨ ਬੁਲਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
BSF ਦੇ ਮੁੱਦੇ ‘ਤੇ ਬੰਦ ਕਮਰੇ ‘ਚ ਸਰਬ ਪਾਰਟੀ ਮੀਟਿੰਗ ਹੋਈ। ਜਿਸ ਵਿੱਚ ਮੀਡੀਆ ਨੂੰ ਵੀ ਨਹੀਂ ਆਉਣ ਦਿੱਤਾ ਗਿਆ। ਕੁਝ ਸਮੇਂ ਬਾਅਦ ਸਿੱਧੂ ਨੇ ਮੀਟਿੰਗ ਵਿੱਚ ਰੱਖੇ ਆਪਣੇ ਸ਼ਬਦਾਂ ਦੀ ਵੀਡੀਓ ਟਵੀਟ ਕੀਤੀ। ਜਿਸ ਵਿੱਚ ਸਿੱਧੂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਖੁੱਲ੍ਹ ਕੇ ਵਿਰੋਧ ਕੀਤਾ। ਇਸ ਤੋਂ ਬਾਅਦ ਅਕਾਲੀ ਦਲ ਨੇ ਮੋਰਚਾ ਖੋਲ੍ਹ ਦਿੱਤਾ।