ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਮੁਦਿਆਂ ਨੂੰ ਲੈ ਕੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਮੁਲਾਕਾਤ ਕੀਤੀ ਗਈ ਹੈ।
ਦੱਸ ਦੇਈਏ ਕਿ ਬਲਬੀਰ ਸਿੰਘ ਸਿੱਧੂ ਕੈਪਟਨ ਦੇ ਨੇੜਲੇ ਮੰਤਰੀਆਂ ਵਿੱਚੋਂ ਇੱਕ ਸਨ। ਉਨ੍ਹਾਂ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ‘ਚ ਜਗ੍ਹਾ ਨਹੀਂ ਦਿੱਤੀ ਗਈ, ਜਿਸ ਤੋਂ ਉਹ ਕਾਫੀ ਨਾਰਾਜ਼ ਸਨ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਉਨ੍ਹਾਂ ਕੋਲ ਸਿਹਤ ਵਿਭਾਗ ਸੀ।
ਪਰ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਬਣੀ ਮੰਤਰੀ ਮੰਡਲ ਦੀ ਸੂਚੀ ਵਿੱਚੋਂ ਉਨ੍ਹਾਂ ਦਾ ਨਾਂ ਬਾਹਰ ਕੱਢ ਦਿੱਤਾ ਗਿਆ ਤਾਂ ਉਨ੍ਹਾਂ ਨੇ ਹਾਈਕਮਾਨ ਲਈ ਵੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਉਥੇ ਹੀ ਹੁਣ ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਪਾਰਟੀ ਬਣਾਉਣ ਜਾ ਰਹੇ ਹਨ, ਜਿਸ ਵਿੱਚ ਕਿਆਸ ਲਾਏ ਜਾ ਰਹੇ ਹਨ ਕਿ ਜਿਨ੍ਹਾਂ ਮੰਤਰੀਆਂ ਨੂੰ ਚੰਨੀ ਦੀ ਵਜ਼ਾਰਤ ਵਿੱਚੋਂ ਕੱਢਿਆ ਗਿਆ ਸੀ, ਉਹ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਇਹ ਵੀ ਪੜ੍ਹੋ : ਸਿੱਧੂ ਨੇ ਫਿਰ ਕੱਢੀ ਭੜਾਸ, ਕੈਪਟਨ ਨੂੰ ਕਹਿ ‘ਤਾ ‘ਸਿਆਸਤ ਦਾ ਜੈਚੰਦ’, ਨਾਲ ਹੀ ਮਿਲ ਗਿਆ ਠੋਕਵਾਂ ਜਵਾਬ
ਕੈਪਟਨ ਦਾ ਵਿਰੋਧ ਕੀਤੇ ਜਾਣ ਦੌਰਾਨ ਬਲਬੀਰ ਸਿੱਧੂ ਉਨ੍ਹਾਂ ਨਾਲ ਡੱਟ ਕੇ ਖੜ੍ਹੇ ਰਹੇ ਸਨ। ਇਸ ਕਰਕੇ ਵੀ ਬਲਬੀਰ ਸਿੱਧੂ ਦੇ ਕੈਪਟਨ ਦੀ ਨਵੀਂ ਪਾਰਟੀ ਵਿੱਚ ਜਾਣ ਦੇ ਪੂਰੇ ਆਸਾਰ ਨਜ਼ਰ ਆ ਰਹੇ ਸਨ। ਪਰ ਇਸੇ ਵਿਚਾਲੇ ਬਲਬੀਰ ਸਿੱਧੂ ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ, ਜੋ ਵਾਕਈ ਕੈਪਟਨ ਲਈ ਇੱਕ ਵੱਡੇ ਝਟਕੇ ਤੋਂ ਘੱਟ ਨਹੀਂ।