ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਛੱਡਣ ਤੇ ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਭਾਜਪਾ ਆਗੂ ਉਨ੍ਹਾਂ ਦੇ ਹੱਕ ਵਿੱਚ ਬੋਲਦੇ ਨਜ਼ਰ ਆ ਰਹੇ ਹਨ। ਬੀਤੇ ਦਿਨ ਹਰਜੀਤ ਗਰੇਵਾਲ ਨੇ ਕੈਪਟਨ ਦੀ ਤਾਰੀਫ ਕੀਤੀ ਤੇ ਅੱਜ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਜਿਥੇ ਉਨ੍ਹਾਂ ਦੀ ਹਿਮਾਇਤ ਕਰਦੇ ਨਜ਼ਰ ਆਏ, ਉਥੇ ਨਾਲ ਹੀ ਉਨ੍ਹਾਂ ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਚੰਨੀ ਤੇ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਬੋਲਿਆ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਇਹ ਕਹਿ ਚੁੱਕੇ ਹਨ ਕਿ ਜੇਕਰ ਕਿਸਾਨਾਂ ਦਾ ਮੁੱਦਾ ਹੱਲ ਹੁੰਦਾ ਹੈ ਤਾਂ ਉਹ ਭਾਜਪਾ ਨਾਲ ਵੀ ਗਠਜੋੜ ਕਰ ਸਕਦੇ ਹਨ।
ਚੁੱਘ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦਾ ਪਰਦਾਫਾਸ਼ ਕਰ ਦਿੱਤਾ ਹੈ, ਜਿਸ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ।
ਉਨ੍ਹਾਂ ਨੇ ਕੈਪਟਨ ਅਮਰਿੰਦਰ ਵੱਲੋਂ ਉਠਾਈਆਂ ਗਈਆਂ ਸੁਰੱਖਿਆ ਚਿੰਤਾਵਾਂ ਦਾ ਸਮਰਥਨ ਕਰਦੇ ਹੋਏ ਸੀਮਾ ਸੁਰੱਖਿਆ ਬਲ ਨੂੰ ਪੰਜਾਬ, ਰਾਜਸਥਾਨ ਅਤੇ ਪੱਛਮੀ ਬੰਗਾਲ ਵਰਗੇ ਸਰਹੱਦੀ ਸੂਬਿਆਂ ਵਿੱਚ ਆਪਣੀਆਂ ਕਾਰਵਾਈਆਂ ਤੇਜ਼ ਕਰਨ ਲਈ ਸ਼ਕਤੀ ਪ੍ਰਦਾਨ ਕੀਤੀ। ਉਨ੍ਹਾਂ ਬੀ.ਐਸ.ਐਫ. ਦੇ ਅਧਿਕਾਰ ਖੇਤਰ ‘ਤੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਨ ਲਈ ਵਿਰੋਧੀ ਪਾਰਟੀਆਂ ਨੂੰ ਝਾੜ ਪਾਈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਸਰਹੱਦ ‘ਤੇ ਚੱਲ ਰਹੇ ਡਰੱਗ ਮਾਫੀਆ, ਘੁਸਪੈਠੀਆਂ ਅਤੇ ਦੇਸ਼ ਵਿਰੋਧੀ ਤਾਕਤਾਂ ਨੂੰ ਆਪਣਾ ਸਮਰਥਨ ਦਿਖਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦ ’ਤੇ ਦੇਸ਼ ਵਿਰੋਧੀ ਤਾਕਤਾਂ ਨੂੰ ਨੱਥ ਪਾਉਣ ਲਈ ਕੇਂਦਰ ਸਰਕਾਰ ਨਾਲ ਹੱਥ ਮਿਲਾ ਕੇ ਕੌਮੀ ਸੁਰੱਖਿਆ ਦੇ ਹਿੱਤ ਵਿੱਚ ਕੰਮ ਕਰਨ ਦੀ ਬਜਾਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਂਗਰਸ ਸਰਕਾਰ ਅਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਇਸ ਕੌਮੀ ਕੋਸ਼ਿਸ਼ ਦਾ ਵਿਰੋਧ ਕਰ ਰਹੇ ਹਨ।
ਇਹ ਵੀ ਪੜ੍ਹੋ : ਕੈਪਟਨ ਦੇ ਐਲਾਨ ਪਿੱਛੋਂ ਕਾਂਗਰਸ ਨੂੰ ਪਈਆਂ ਭਾਜੜਾਂ, CM ਚੰਨੀ ਨੂੰ ਅਚਾਨਕ ਸੱਦਿਆ ਗਿਆ ਦਿੱਲੀ
ਚੁੱਘ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਖੁੱਲ੍ਹਾ ਰਿਹਾ ਹੈ ਅਤੇ ਇਸ ਗਤੀਰੋਧ ਦੇ ਹੱਲ ਲਈ ਕਿਸੇ ਵੀ ਉਸਾਰੂ ਪਹਿਲਕਦਮੀ ਦਾ ਸਵਾਗਤ ਕਰਦਾ ਰਿਹਾ ਹੈ, ਉੱਥੇ ਕਿਸਾਨਾਂ ਨੂੰ ਉਸਾਰੂ ਹੱਲ ਕੱਢਣ ਲਈ ਕੀਤੇ ਜਾ ਰਹੇ ਯਤਨਾਂ ਦਾ ਖੁੱਲ੍ਹ ਕੇ ਸਮਰਥਨ ਕਰਨਾ ਚਾਹੀਦਾ ਹੈ।