balbir singh sidhu congress: ਮੁਹਾਲੀ ਹਲਕੇ ਦੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਾਂਗਰਸ ਦੇ ਨਾਲ ਹੀ ਰਹਿਣਗੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਸਾਥੀ ਰਹਿਣ ਦੇ ਬਾਵਜੂਦ ਉਨ੍ਹਾਂ ਕੈਪਟਨ ਵੱਲੋਂ ਬਣਾਈ ਜਾ ਰਹੀ ਨਵੀਂ ਪਾਰਟੀ ਨਾਲ ਕੋਈ ਤਾਲਮੇਲ ਨਾ ਰੱਖਣ ਦਾ ਫ਼ੈਸਲਾ ਲਿਆ ਹੈ।
ਸਾਬਕਾ ਸਿਹਤ ਮੰਤਰੀ ਨੂੰ ਬੀਤੀ ਰਾਤ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਦਿੱਲੀ ਬੁਲਾਇਆ ਸੀ ਰਾਤ ਸਾਢੇ ਅੱਠ ਵਜੇ ਤੋਂ ਬਾਅਦ ਸਵਾ ਨੌਂ ਵਜੇ ਤਕ ਰਾਹੁਲ ਗਾਂਧੀ ਨੇ ਬਲਬੀਰ ਸਿੰਘ ਸਿੱਧੂ ਨਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਅਤੇ ਵਿਧਾਨ ਸਭਾ ਚੋਣਾਂ ਸਬੰਧੀ ਗੱਲਬਾਤ ਕੀਤੀ। ਸਿੱਧੂ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਰਾਹੁਲ ਗਾਂਧੀ ਨਾਲ ਪੱਚੀ ਮਿੰਟ ਦੇ ਕਰੀਬ ਇਕੱਲਿਆਂ ਦੀ ਗੱਲਬਾਤ ਹੋਈ।
ਬਾਕੀ ਸਮੇਂ ਦੀ ਮੀਟਿੰਗ ਵਿਚ ਚੰਨੀ ਵਜ਼ਾਰਤ ਚੋਂ ਹਟਾਏ ਗਏ ਚਾਰ ਸਾਬਕਾ ਮੰਤਰੀ ਵੀ ਉਨ੍ਹਾਂ ਨਾਲ ਸਨ। ਉਨ੍ਹਾਂ ਰਾਹੁਲ ਗਾਂਧੀ ਨਾਲ ਆਪਣੀ ਫੋਟੋ ਵੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਸਿੱਧੂ ਨੇ ਕਿਹਾ ਕਿ ਉਹ ਕਾਂਗਰਸ ਦੇ ਵਫਾਦਾਰ ਸਿਪਾਹੀ ਹਨ ਅਤੇ ਭਵਿੱਖ ਵਿੱਚ ਕਾਂਗਰਸ ਦੇ ਨਾਲ ਹੀ ਖੜ੍ਹੇ ਰਹਿਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਜਾ ਰਹੀ ਨਵੀਂ ਪਾਰਟੀ ਨਾਲ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਪਾਰਟੀ ਅਤੇ ਸਰਕਾਰ ਵਿੱਚ ਪਹਿਲਾਂ ਵਾਂਗ ਸਤਿਕਾਰ ਦੇਣ ਤੇ ਉਨ੍ਹਾਂ ਦੇ ਕੰਮਕਾਜ ਪਹਿਲਾਂ ਵਾਂਗ ਹੁੰਦੇ ਰਹਿਣ ਦਾ ਭਰੋਸਾ ਦਿੱਤਾ ਹੈ।