Pakistani boat found Pathankot: ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਕਸਬਾ ਬਮਿਆਲ ਦੇ ਤਰਨਾਹ ਨਾਲੇ ‘ਚ ਪਾਕਿਸਤਾਨੀ ਕਿਸ਼ਤੀ ਮਿਲਣ ਤੋਂ ਬਾਅਦ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਥਾਣਾ ਨਰੋਟ ਜੈਮਲ ਸਿੰਘ, ਬਮਿਆਲ ਪੁਲਿਸ ਅਤੇ ਹੋਰ ਖੁਫ਼ੀਆ ਏਜੰਸੀਆਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਫਿਲਹਾਲ ਪਠਾਨਕੋਟ ਪੁਲਸ ਨੇ ਕਿਸ਼ਤੀ ਦੀ ਤਲਾਸ਼ੀ ਲੈ ਕੇ ਉਸ ਨੂੰ ਕਬਜ਼ੇ ‘ਚ ਲੈ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ‘ਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਹੈ ਅਤੇ ਨਾ ਹੀ ਕੁਝ ਲਿਖਿਆ ਹੋਇਆ ਹੈ। ਇਹਤਿਆਤ ਵਜੋਂ ਪਠਾਨਕੋਟ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਨੇ ਆਸਪਾਸ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ, ਕੁਝ ਵੀ ਸ਼ੱਕੀ ਨਹੀਂ ਮਿਲਿਆ। ਬਮਿਆਲ ਪੁਲਸ ਚੌਕੀ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ 12 ਵਜੇ ਦੇ ਕਰੀਬ ਸੀਮਾ ਸੁਰੱਖਿਆ ਬਲ ਨੂੰ ਸੂਚਨਾ ਮਿਲੀ ਸੀ ਕਿ ਇਕ ਪਾਕਿਸਤਾਨੀ ਕਿਸ਼ਤੀ ਤਰਨਾ ਨਾਲੇ ਰਾਹੀਂ ਭਾਰਤ ਵਾਲੇ ਪਾਸੇ ਪਹੁੰਚੀ ਹੈ, ਜੋ ਕਿ 45 ਮੀਟਰ ਤੱਕ ਵਹਾਅ ‘ਚ ਰੁੜ੍ਹ ਆਈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਕਿਸ਼ਤੀ ਪਠਾਨਕੋਟ ਦੇ ਬਮਿਆਲ ਸੈਕਟਰ ਵਿੱਚ ਸਿੰਬਲ ਸਕੂਲ ਚੌਕੀ ਨੇੜੇ ਪੁੱਜੀ ਸੀ। ਉਨ੍ਹਾਂ ਦੱਸਿਆ ਕਿ ਕਿਸ਼ਤੀ ਨੂੰ ਜ਼ਬਤ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪਠਾਨਕੋਟ ਵਿੱਚ ਸਟੇਟ ਅਪਰੇਸ਼ਨ ਸੈੱਲ ਨੇ ਜਾਸੂਸੀ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਪਾਕਿਸਤਾਨੀ ਖੁਫੀਆ ਏਜੰਸੀ ਦੀ ਇਕ ਮਹਿਲਾ ਅਧਿਕਾਰੀ ਦੇ ਸੰਪਰਕ ‘ਚ ਸੀ। ਮੁਲਜ਼ਮ ਪਠਾਨਕੋਟ ਵਿੱਚ ਮਿਲਟਰੀ ਛਾਉਣੀ ਨੇੜੇ ਇੱਕ ਕਰੱਸ਼ਰ ਵਿੱਚ ਕੰਮ ਕਰਦੇ ਸਨ। ਦੇਸ਼ ਦੀ ਅਹਿਮ ਜਾਣਕਾਰੀ ਪਾਕਿਸਤਾਨ ਦੀ ਬਦਨਾਮ ਖੁਫੀਆ ਏਜੰਸੀ ਆਈ.ਐੱਸ.ਆਈ. ਨੂੰ ਭੇਜਦਾ ਸੀ।