ਜੰਮੂ-ਕਸ਼ਮੀਰ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ। ਠਥੜੀ ਤੋਂ ਡੋਡਾ ਜਾ ਰਹੀ ਇੱਕ ਮਿੰਨੀ ਬੱਸ ਖਾਈ ਵਿੱਚ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਐਂਬੂਲੈਂਸ ਜ਼ਖਮੀਆਂ ਨੂੰ ਲੈ ਕੇ ਹਸਪਤਾਲ ਲਈ ਰਵਾਨਾ ਹੋ ਗਈ। ਐਡੀਸ਼ਨਲ ਐੱਸ.ਪੀ. ਡੋਡਾ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ।

ਹਾਦਸੇ ਨੂੰ ਲੈ ਕੇ ਕੇਂਦਰੀ ਮੰਤਰੀ ਡਾ: ਜਤਿੰਦਰ ਸਿੰਘ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਡੋਡਾ ‘ਚ ਠਥੜੀ ਨੇੜੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ ਹੈ। ਡਾ: ਜਤਿੰਦਰ ਸਿੰਘ ਨੇ ਕਿਹਾ ਕਿ ਡੀਸੀ ਡੋਡਾ ਨੇ ਹੁਣੇ ਹੀ ਵਿਕਾਸ ਸ਼ਰਮਾ ਨਾਲ ਗੱਲ ਕੀਤੀ ਹੈ। ਜ਼ਖ਼ਮੀਆਂ ਨੂੰ ਜੀਐਮਸੀ ਲਿਜਾਇਆ ਜਾ ਰਿਹਾ ਹੈ। ਹੋਰ ਜੋ ਵੀ ਸਹਾਇਤਾ ਦੀ ਲੋੜ ਹੋਵੇਗੀ, ਪ੍ਰਦਾਨ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੜਕ ਹਾਦਸਿਆਂ ‘ਚ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪੀ.ਐੱਮ.ਐੱਨ.ਆਰ.ਐੱਫ ਵੱਲੋਂ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦਿੱਤੇ ਜਾਣਗੇ, ਜਦਕਿ ਜ਼ਖਮੀਆਂ ਲਈ 50,000 ਰੁਪਏ ਦਾ ਐਲਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts























