ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਇੱਕ ਤੋਂ ਬਾਅਦ ਇੱਕ ਲਗਾਤਰ ਕਈ ਸਿਆਸੀ ਧਮਾਕੇ ਦੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ ਪੰਜਾਬ ਕਾਂਗਰਸ ‘ਚ ਸ਼ੁਰੂ ਹੋਇਆ ਅੰਦਰੂਨੀ ਟਕਰਾਅ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ।
ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਪਹੁੰਚੇ ਹਨ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਦੌਰੇ ‘ਤੇ ਹਨ। ਹੁਣ ਦੋਵਾਂ ਮੁੱਖ ਮੰਤਰੀਆਂ ਦੀਆਂ ਇੰਨ੍ਹਾਂ ਫੇਰੀਆਂ ‘ਤੇ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਟਵੀਟ ਕਰ ਤੰਜ ਕਸਿਆ ਹੈ।
ਸੁਨੀਲ ਜਾਖੜ ਨੇ ਟਵੀਟ ਕਰ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਦਿੱਲੀ ਵਿੱਚ, ਦਿੱਲੀ ਦੇ ਮੁੱਖ ਮੰਤਰੀ ਪੰਜਾਬ ਵਿੱਚ, ਫਿਰ ਵੀ!, ਕਹਿਣਾ ਚਾਹੀਦਾ ਹੈ, ਘੱਟੋ-ਘੱਟ ਉਨ੍ਹਾਂ ਵਿੱਚੋਂ ਇੱਕ ਦੀ ਟਾਈਮਿੰਗ ਤਾਂ ਸਹੀ ਹੈ।” ਜਾਖੜ ਦੇ ਇਸ ਟਵੀਟ ਨੇ ਕਈ ਵੱਡੇ ਸਵਾਲ ਵੀ ਖੜ੍ਹੇ ਕਰ ਦਿੱਤੇ ਹਨ, ਕਿ ਕੀ ਜਾਖੜ ਨੇ ਇਸ ਟਵੀਟ ਰਹੀ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ ਜਾਂ ਫਿਰ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਯਾਨੀ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ।
ਵੀਡੀਓ ਲਈ ਕਲਿੱਕ ਕਰੋ -: