ਹਾਲ ਹੀ ਵਿੱਚ ਹੋਏ ਟੀ20 ਵਰਲਡ ਕੱਪ ਮੈਚ ਵਿੱਚ ਭਾਰਤ ਵਿਰੁੱਧ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖਿਲਾਫ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਵੀਰਵਾਰ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸੂਬੇ ਭਰ ਵਿੱਚ ਭਾਰਤੀ ਕ੍ਰਿਕਟ ਟੀਮ ਖਿਲਾਫ ਕਥਿਤ ਗਲਤ ਟਿੱਪਣੀਆਂ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਹੁਣ ਤੱਕ ਹਿਰਾਸਤ ਵਿੱਚ ਲਿਆ ਗਿਆ ਹੈ।
ਇਹ ਵੀ ਪੜ੍ਹੋ: ਭਾਰਤ ਨੂੰ ਪਹਿਲੀ ਵਾਰ ਮਿਲੀ T20 ਵਿਸ਼ਵ ਕੱਪ ‘ਚ ਪਾਕਿਸਤਾਨ ਤੋਂ ਹਾਰ
ਪਾਕਿਸਤਾਨ ਨੇ ਪਹਿਲੀ ਵਾਰ ਟੀ -20 ਵਿਸ਼ਵ ਕੱਪ ਵਿੱਚ ਭਾਰਤ ਨੂੰ ਹਰਾ ਕੇ 10 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ ਸੀ। ਆਪਣੇ ਇਤਿਹਾਸ ਵਿੱਚ ਪਹਿਲੀ ਵਾਰ ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ। ਪਾਕਿਸਤਾਨ ਨੇ ਬਿਨ੍ਹਾਂ ਕੋਈ ਵਿਕਟ ਗੁਆਏ 16 ਓਵਰਾਂ ਵਿੱਚ 128 ਦੌੜਾਂ ਬਣਾਈਆਂ ਸਨ। ਕਪਤਾਨ ਬਾਬਰ ਆਜ਼ਮ 63 ਅਤੇ ਮੁਹੰਮਦ ਰਿਜ਼ਵਾਨ 62 ਦੌੜਾਂ ਬਣਾ ਕੇ ਖੇਡ ਰਹੇ ਸਨ। ਆਦਿੱਤਿਆਨਾਥ ਦੇ ਦਫ਼ਤਰ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਪੋਸਟ ਕੀਤਾ ਗਿਆ ਸੀ, ਜਿਸ ਵਿੱਚ ਹਿੰਦੀ ਵਿੱਚ ਇੱਕ ਲਾਈਨ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾ ਰਹੇ ਲੋਕਾਂ ਵਿਰੁੱਧ ਦੇਸ਼ਧ੍ਰੋਹ ਦਾ ਕਾਨੂੰਨ ਲਾਗੂ ਕਰਨ ਦੀ ਗੱਲ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
ਹਾਲ ਹੀ ਵਿੱਚ ਹੋਏ ਟੀ20 ਵਰਲਡ ਕੱਪ ਮੈਚ ਵਿੱਚ ਭਾਰਤ ਵਿਰੁੱਧ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖਿਲਾਫ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਵੀਰਵਾਰ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸੂਬੇ ਭਰ ਵਿੱਚ ਭਾਰਤੀ ਕ੍ਰਿਕਟ ਟੀਮ ਖਿਲਾਫ ਕਥਿਤ ਗਲਤ ਟਿੱਪਣੀਆਂ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਹੁਣ ਤੱਕ ਹਿਰਾਸਤ ਵਿੱਚ ਲਿਆ ਗਿਆ ਹੈ। ਆਦਿੱਤਿਆਨਾਥ ਦੇ ਦਫਤਰ ਵੱਲੋਂ ਅਧਿਕਾਰਿਤ ਹੈਂਡਲ ‘ਤੇ ਟਵੀਦ ਕੀਤਾ ਗਿਆ ਹੈ ਕਿ ਪਾਕਿਸਤਾਨ ਦੀ ਜਿੱਤ ਦੇ ਜਸ਼ਨ ਮਨਾਉਣ ਵਾਲਿਆਂ ਨੂੰ ਦੇਸ਼ ਧ੍ਰੋਹ ਦੇ ਕੇਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ।