ਅੰਮ੍ਰਿਤਸਰ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਬੀਐੱਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ‘ਤੇ ਅਟਾਰੀ ਤੋਂ ਗੋਲਡਨ ਗੇਟ ਤੱਕ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਪ੍ਰਦਰਸ਼ਨ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ, ਬਿਕਰਮ ਮਜੀਠੀਆ, ਅਨਿਲ ਜੋਸ਼ੀ, ਵਿਰਸਾ ਸਿੰਘ ਵਲਟੋਹਾ ਸਮੇਤ ਕਈ ਆਗੂ ਸ਼ਾਮਲ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਉਥੇ ਪਹੁੰਚੇ। ਅਕਾਲੀ ਵਰਕਰਾਂ ਵੱਲੋਂ ਮੋਟਰਸਾਈਕਲ ਰੈਲੀ ਵੀ ਕੱਢੀ ਜਾ ਰਹੀ ਹੈ।
ਮਾਰਚ ਦੌਰਾਨ ਦੇਸ਼ ਭਗਤੀ ਦੇ ਗੀਤ ਗੂੰਜ ਰਹੇ ਹਨ। ਇਸ ਤੋਂ ਇਲਾਵਾ ਅਕਾਲੀ ਦਲ ਦੇ ਝੰਡੇ ਦੇ ਨਾਲ ਕੌਮੀ ਝੰਡਾ ਵੀ ਲਹਿਰਾਇਆ ਜਾ ਰਿਹਾ ਹੈ। ਮਾਰਚ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਸੁਖਬੀਰ ਨੇ ਕਿਹਾ ਕਿ ਕੇਂਦਰ ਸਰਕਾਰ ਸੰਘੀ ਢਾਂਚੇ ਨੂੰ ਢਾਹ ਲਾਉਣ ‘ਤੇ ਲੱਗੀ ਹੋਈ ਹੈ।
ਬੀ.ਐੱਸ.ਐੱਫ. ਦਾ ਮਤਲਬ ਸਰਹੱਦ ਦੀ ਰਾਖੀ ਕਰਨਾ ਹੈ। ਸਰਹੱਦ ਤੋਂ 50 ਕਿਲੋਮੀਟਰ ਤੱਕ ਪੰਜਾਬ ਦੇ ਅੰਦਰ ਕਾਰਵਾਈ ਕਰਨ ਦੇ ਅਧਿਕਾਰ ਸਿੱਧੇ ਤੌਰ ‘ਤੇ ਸੂਬੇ ਦੀਆਂ ਤਾਕਤਾਂ ਦੀ ਉਲੰਘਣਾ ਹੈ।
ਉਨ੍ਹਾਂ ਪੰਜਾਬ ਸਰਕਾਰ ‘ਤੇ ਵੀ ਹਮਲਾ ਬੋਲਿਆ। ਸੁਖਬੀਰ ਨੇ ਕਿਹਾ ਕਿ ਇਹ ਸਭ ਕੁਝ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਹੋਇਆ ਹੈ। ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਲਿਆ ਗਿਆ। ਜਿਸ ਨੂੰ ਪੰਜਾਬ ਵਿੱਚ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਹ ਵੀ ਪੜ੍ਹੋ : ਪੰਜਾਬ ‘ਚ ਮੁੜ ਵੱਡਾ ਫੇਰਬਦਲ, 72 ਅਫਸਰਾਂ ਦੀਆਂ ਹੋਈਆਂ ਬਦਲੀਆਂ, 11 IPS ਵੀ ਸ਼ਾਮਲ