ਦਿੱਲੀ ਦੇ ਸਿੰਘੂ ਬਾਰਡਰ ਤੋਂ ਇੱਕ ਵਾਰ ਫਿਰ ਇੱਕ ਕਿਸਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਸ ਬਜ਼ੁਰਗ ਕਿਸਾਨ ਦੀ ਪਛਾਣ ਨਿਹੰਗ ਸਿੰਘ ਬਾਬਾ ਸੋਹਣ ਸਿੰਘ ਵਜੋਂ ਹੋਈ ਹੈ, ਜੋਕਿ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਫ਼ਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਮੁਰੀਦਕੇ ਦਾ ਰਹਿਣ ਵਾਲਾ ਸੀ।
ਨਿਹੰਗ ਜੱਥੇਬੰਦੀਆਂ ਦੇ ਮੈਂਬਰਾਂ ਨੇ ਦੱਸਿਆ ਕਿ ਸੋਹਣ ਸਿੰਘ ਸਿੰਘੂ ਸਰਹੱਦ ‘ਤੇ ਨਿਹੰਗ ਬਾਬਾ ਬਲਵਿੰਦਰ ਸਿੰਘ ਦੇ ਡੇਰੇ ‘ਚ ਰਹਿ ਰਿਹਾ ਸੀ। ਉਹ ਫਰਵਰੀ 2021 ‘ਚ ਸਿੰਘੂ ਬਾਰਡਰ ‘ਤੇ ਆਇਆ ਸੀ ਅਤੇ ਪਿਛਲੇ 8 ਮਹੀਨਿਆਂ ਤੋਂ ਇੱਥੇ ਰਹਿ ਰਿਹਾ ਸੀ। ਬੁਢਾਪੇ ਅਤੇ ਠੰਢ ਸ਼ੁਰੂ ਹੋਣ ਕਾਰਨ ਸੋਹਣ ਸਿੰਘ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।
3-4 ਦਿਨ ਪਹਿਲਾਂ ਉਸ ਦੀ ਸਿਹਤ ਵਿਗੜ ਗਈ ਸੀ। ਵੀਰਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਉਹ ਸੌਂ ਗਿਆ। ਸ਼ੁੱਕਰਵਾਰ ਸਵੇਰੇ ਜਦੋਂ ਸਾਥੀ ਨਿਹੰਗਾਂ ਨੇ ਸੋਹਣ ਸਿੰਘ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਹ ਦਮ ਤੋੜ ਚੁੱਕਾ ਹੈ।
ਦੱਸ ਦੇਈਏ ਕਿ ਕਿਸਾਨ ਅੰਦੋਲਨ ਪਿਛਲੇ ਸਾਲ ਨਵੰਬਰ ਵਿੱਚ ਸ਼ੁਰੂ ਹੋਇਆ ਸੀ। ਇਸ ਦੌਰਾਨ ਕਿਸਾਨਾਂ ਨੇ ਬਾਰਡਰ ‘ਤੇ ਬੈਠ ਕੇ ਸਰਦੀ-ਗਰਮੀ, ਮੀਂਹ ਸਾਰੇ ਮੌਸਮ ਝੱਲੇ। ਇਨ੍ਹਾਂ 11 ਮਹੀਨਿਆਂ ਵਿੱਚ ਹੁਣ ਤੱਕ ਕਈ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਸ਼ੁਰੂਆਤੀ ਦੌਰ ਵਿੱਚ ਸਰਕਾਰ ਨਾਲ ਕਿਸਾਨਾਂ ਦੀ ਕਈ ਗੇੜ ਦੀ ਗੱਲਬਾਤ ਹੋਈ ਸੀ। ਪਰ ਹੁਣ ਕਈ ਮਹੀਨਿਆਂ ਤੋਂ ਕੋਈ ਗੱਲਬਾਤ ਨਹੀਂ ਹੋਈ। ਹਾਲਾਂਕਿ ਚਰਚਾ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਇਹ ਮਸਲਾ ਹੱਲ ਹੋ ਸਕਦਾ ਹੈ।
ਇਹ ਵੀ ਪੜ੍ਹੋ : ਕਾਂਗਰਸ ‘ਚ ਟਾਈਟਲਰ ਨੂੰ ਮਿਲੀ ਜ਼ਿੰਮੇਵਾਰੀ ਨੂੰ ਕੇ ਸਿਰਸਾ ਦਾ ਨਵਜੋਤ ਸਿੱਧੂ ‘ਤੇ ਵੱਡਾ ਹਮਲਾ