ਟਿਕਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਬਿਆਨ ਆਇਆ ਹੈ। ਟਿਕੈਤ ਨੇ ਬੈਰੀਕੇਡ ਹਟਾਉਣ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਹੁਣ ਕਿਸਾਨ ਸੰਸਦ ਵਿੱਚ ਜਾ ਕੇ ਫਸਲ ਵੇਚਣਗੇ।
ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਬੈਠੇ ਹੋਏ 11 ਮਹੀਨੇ ਹੋ ਗਏ ਹਨ। ਠੀਕ ਹੈ, ਬੈਰੀਕੇਡਿੰਗ ਨੂੰ ਹਟਾ ਦਿੱਤਾ ਜਾਣਾ ਚਾਹੀਦਾ ਹੈ। ਇਸ ਬਾਰੇ ਸੰਯੁਕਤ ਮੋਰਚੇ ਨਾਲ ਗੱਲਬਾਤ ਕੀਤੀ ਜਾਵੇਗੀ। ਜਦੋਂ ਸੜਕਾਂ ਖੁੱਲ੍ਹੀਆਂ ਤਾਂ ਕਿਸਾਨ ਦਿੱਲੀ ਜਾਣਗੇ। ਇਸ ਦੇ ਨਾਲ ਹੀ ਅਸੀਂ ਸੰਸਦ ‘ਚ ਫਸਲ ਵੇਚਾਂਗੇ। ਝੋਨੇ ਨਾਲ ਭਰੇ ਟਰੈਕਟਰ ਦਿੱਲੀ ਜਾਣਗੇ। ਦੇਖਾਂਗੇ ਕਿ ਕਿੱਥੇ ਰੋਕਿਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਆਪਣੀ ਫਸਲ ਕਿਤੇ ਵੀ ਵੇਚ ਸਕਦਾ ਹੈ। ਜੇਕਰ ਸੜਕਾਂ ਖੁੱਲ੍ਹੀਆਂ ਤਾਂ ਅਸੀਂ ਆਪਣੀ ਫਸਲ ਵੇਚਣ ਲਈ ਸੰਸਦ ਵੀ ਜਾਵਾਂਗੇ।
ਇਹ ਵੀ ਪੜ੍ਹੋ : ਸਰਕਾਰ ਦਾ 6 ਕਰੋੜ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ, PF’ਤੇ 8.5 ਫ਼ੀਸਦੀ ਵਿਆਜ ਨੂੰ ਦਿੱਤੀ ਹਰੀ ਝੰਡੀ
ਦੱਸ ਦੇਈਏ ਕਿ ਟਿਕਰੀ ਬਾਰਡਰ ਤੋਂ ਬਾਅਦ ਹੁਣ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬੈਰੀਕੇਡ ਹਟਾਏ ਜਾਣ ਤੋਂ ਬਾਅਦ ਗਾਜ਼ੀਆਬਾਦ ਤੋਂ ਦਿੱਲੀ ਤੱਕ ਸੜਕ ਖੁੱਲ੍ਹ ਸਕਦੀ ਹੈ, ਦੱਸ ਦੇਈਏ ਕਿ ਕਿਸਾਨ ਪਿਛਲੇ 11 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਇੰਨ੍ਹਾਂ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ ਕਿਸਾਨਾਂ ਦਾ ਪ੍ਰਦਰਸ਼ਨ ਪਹਿਲਾ ਦੀ ਤਰਾਂ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: