ਪੰਜਾਬ ਵਿੱਚ ਜਲਦ ਹੀ ਬਿਜਲੀ ਸਸਤੀ ਹੋਣ ਦੇ ਆਸਾਰ ਹਨ। ਪੀ. ਐੱਸ. ਪੀ. ਸੀ. ਐੱਲ. ਨੇ ਸਰਕਾਰ ਦੇ ਹੁਕਮਾਂ ‘ਤੇ 500 ਮੈਗਾਵਾਟ ਸੋਲਰ ਪਾਵਰ ਲਈ ਦੋ ਟੈਂਡਰ ਕੱਢੇ ਸਨ। ਇਸ ਤਹਿਤ ਸਰਕਾਰ ਨੂੰ ਰੀਨਿਊ ਦਿਨਕਰ ਜੋਯਤੀ ਪ੍ਰਾਈਵੇਟ ਲਿਮਟਿਡ ਵੱਲੋਂ 2.33 ਰੁਪਏ ਪ੍ਰਤੀ ਯੂਨਿਟ ਦੀ ਰਿਕਾਰਡ ਘੱਟ ਕੀਮਤ ‘ਤੇ 250 ਮੈਗਾਵਾਟ ਸੋਲਰ ਪਾਵਰ ਦੀ ਪੇਸ਼ਕਸ਼ ਪ੍ਰਾਪਤ ਹੋਈ ਹੈ। ਉੱਥੇ ਹੀ, SJVN ਲਿਮਟਿਡ ਨੇ 2.69 ਰੁਪਏ ਦੀ ਦਰ ਨਾਲ 100 ਮੈਗਾਵਾਟ ਅਤੇ SAEL ਲਿਮਟਿਡ ਨੇ 2.69 ਰੁਪਏ ਪ੍ਰਤੀ ਯੂਨਿਟ ਨਾਲ 50 ਮੈਗਾਵਾਟ ਸੋਲਰ ਪਾਵਰ ਦੇਣ ਦੀ ਪੇਸ਼ਕਸ਼ ਕੀਤੀ ਹੈ।
ਇਸ ਨਾਲ ਪੀ. ਐੱਸ. ਪੀ. ਸੀ. ਐੱਲ. ਦੀ ਉਤਪਾਦਨ ਸਮਰੱਥਾ ਵੱਧ ਕੇ 14,500 ਮੈਗਾਵਾਟ ਤੱਕ ਹੋਣ ਜਾ ਰਹੀ ਹੈ। ਇਸ ਨਾਲ ਪੰਜਾਬ ਵਿਚ ਬਿਜਲੀ ਸੰਕਟ ਦੂਰ ਹੋ ਜਾਵੇਗਾ, ਜੋ ਬੀਤੇ ਸਮੇਂ ਕਾਫ਼ੀ ਦਿਨਾਂ ਤੱਕ ਝੱਲਣਾ ਪਿਆ ਸੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਪੀ. ਐੱਸ. ਪੀ. ਸੀ. ਐੱਲ. ਨੇ 66 ਕੇ. ਵੀ. ਸਬਸਟੇਸ਼ਨਾਂ ਦੀ ਖਾਲੀ ਜ਼ਮੀਨ ‘ਤੇ 140 ਮੈਗਾਵਾਟ ਸੋਲਰ ਪੀਵੀ ਪਾਵਰ ਪ੍ਰਾਜੈਕਟਾਂ ਦੇ ਵਿਕਾਸ ਲਈ CESL ਨਾਲ ਇੱਕ ਸਮਝੌਤਾ ਵੀ ਕੀਤਾ ਹੈ ਤਾਂ ਜੋ ਉਤਪਾਦਨ ਸਮਰੱਥਾ ਨੂੰ ਵਧਾਇਆ ਜਾ ਸਕੇ। ਪੀ. ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਏ. ਵੇਣੂ ਪ੍ਰਸਾਦ ਨੇ ਕਿਹਾ ਕਿ ਪਹਿਲਾਂ ਹੀ ਵੱਖ-ਵੱਖ ਪ੍ਰਾਜੈਕਟਾਂ ਤੋਂ ਲਗਭਗ 951 ਮੈਗਾਵਾਟ ਸੂਰਜੀ ਊਰਜਾ ਲਈ ਸਮਝੌਤਾ ਕੀਤਾ ਗਿਆ ਹੈ ਅਤੇ ਪੀ. ਐੱਸ. ਪੀ. ਸੀ. ਐੱਲ. ਆਪਣੇ ਖਪਤਕਾਰਾਂ ਨੂੰ ਭਰੋਸੇਯੋਗ ਅਤੇ ਸਸਤੀ ਬਿਜਲੀ ਦੀ ਵਧੀਆ ਗੁਣਵੱਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।