ਮਹਿੰਗਾਈ ਦੀ ਮਾਰ ਝੱਲ ਰਹੇ ਆਮ ਆਦਮੀ ਨੂੰ ਅਗਲੇ ਸਾਲ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੀ ਦੋਹਰੀ ਮਾਰ ਝੱਲਣੀ ਪੈ ਸਕਦੀ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਅਗਲੇ ਸਾਲ ਤੋਂ ਆਮ ਆਦਮੀ ਨੂੰ ਪੈਟਰੋਲ 150 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 140 ਰੁਪਏ ਪ੍ਰਤੀ ਲੀਟਰ ਮਹਿੰਗਾ ਪੈ ਸਕਦਾ ਹੈ।
ਅੰਦਾਜ਼ੇ ਮੁਤਾਬਕ ਕੱਚੇ ਤੇਲ ਦੀ ਕੀਮਤ 147 ਡਾਲਰ ਪ੍ਰਤੀ ਬੈਰਲ ਤੱਕ ਜਾ ਸਕਦੀ ਹੈ। ਜਿਸ ਦਾ ਸਿੱਧਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਪਵੇਗਾ। ਇਸ ਸਮੇਂ ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ‘ਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਮਿਲ ਰਿਹਾ ਹੈ। ਇਸ ਦੇ ਨਾਲ ਹੀ ਕਈ ਸ਼ਹਿਰਾਂ ਵਿੱਚ ਡੀਜ਼ਲ ਵੀ 100 ਦਾ ਅੰਕੜਾ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧੇ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਰੁਕਣ ਦੀ ਸੰਭਾਵਨਾ ਘੱਟ ਹੈ।
ਗੋਲਡਮੈਨ ਸਾਕਸ ਨੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਇਹ ਅਨੁਮਾਨ ਲਗਾਇਆ ਹੈ। ਏਜੰਸੀ ਮੁਤਾਬਿਕ ਅਗਲੇ ਸਾਲ ਤੱਕ ਕੱਚੇ ਤੇਲ ਦੀਆਂ ਕੀਮਤਾਂ 110 ਡਾਲਰ ਪ੍ਰਤੀ ਬੈਰਕ ਤੱਕ ਪਹੁੰਚ ਜਾਣਗੀਆਂ। ਇਸ ਦੇ ਨਾਲ ਹੀ ਇਕ ਅੰਦਾਜ਼ੇ ਮੁਤਾਬਿਕ ਕੱਚਾ ਤੇਲ 147 ਡਾਲਰ ਪ੍ਰਤੀ ਬੈਰਲ ਦੀ ਕੀਮਤ ਨਾਲ ਆਪਣੇ ਹੁਣ ਤੱਕ ਦੇ ਉੱਚ ਪੱਧਰ ਨੂੰ ਛੂਹ ਸਕਦਾ ਹੈ। ਜਿਸ ਕਾਰਨ ਪੈਟਰੋਲ ਦੀ ਕੀਮਤ 150 ਰੁਪਏ ਅਤੇ ਡੀਜ਼ਲ ਦੀ ਕੀਮਤ 140 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦੀ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਬਿਜਲੀ ਸਮਝੌਤਿਆਂ ਨੂੰ ਰੱਦ ਕਰਵਾਉਣ ਲਈ CM ਚੰਨੀ ਵਕੀਲਾਂ ਨਾਲ ਕਰ ਰਹੇ ਨੇ ਮੁਲਾਕਾਤ
ਜੇਕਰ ਗੋਲਡਮੈਨ ਸਾਕਸ ਦੇ ਇਸ ਅੰਦਾਜ਼ੇ ਨੂੰ ਸਹੀ ਮੰਨਿਆ ਜਾਵੇ ਤਾਂ ਵਧੀਆਂ ਕੀਮਤਾਂ ਦਾ ਅਸਰ ਸਿੱਧਾ ਆਮ ਆਦਮੀ ਦੀ ਜੇਬ ‘ਤੇ ਪਵੇਗਾ ਕਿਉਂਕਿ ਸਰਕਾਰਾਂ ਤੋਂ ਕਿਸੇ ਕਿਸਮ ਦੀ ਰਾਹਤ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਨਾਲ ਹੀ ਡੀਜ਼ਲ, ਪੈਟਰੋਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦਾ ਪਹਿਲਾਂ ਹੀ ਵਿਰੋਧ ਹੋ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ‘ਤੇ ਟੈਕਸ ਘਟਾਏਗੀ, ਇਸ ਦੀ ਉਮੀਦ ਘੱਟ ਹੈ। ਤੁਹਾਨੂੰ ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। 28 ਦਿਨਾਂ ‘ਚ 21 ਦਿਨਾਂ ਦੌਰਾਨ ਦੋਵਾਂ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਪੈਟਰੋਲ ਦੀ ਕੀਮਤ ਵਿੱਚ 6.65 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 7.25 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: