ਸੁਪਰੀਮ ਕੋਰਟ ਨੇ ਪਟਾਕਿਆਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾ ਲਿਆ ਹੈ। ਅਦਾਲਤ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਪਟਾਕਿਆਂ ‘ਤੇ ਪੂਰੀ ਤਰ੍ਹਾਂ ਤੋਂ ਬੈਨ ਨਹੀਂ ਲਗਾਇਆ ਗਿਆ ਹੈ। ਸਿਰਫ ਉਨ੍ਹਾਂ ਪਟਾਕਿਆਂ ‘ਤੇ ਰੋਕ ਲਗਾਈ ਗਈ ਹੈ ਜੋ ਕਿ ਖਾਸ ਕਰਕੇ ਬਜ਼ੁਰਗਾਂ ਤੇ ਬੱਚਿਆਂ ਦੀ ਸਿਹਤ ਲਈ ਹਾਨੀਕਾਰਕ ਹਨ। ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਹੈ।
ਅਦਾਲਤ ਵੱਲੋਂ ਸਖਤ ਹਦਾਇਤਾਂ ਹਨ ਕਿ ਜੇਕਰ ਕਿਸੇ ਇਲਾਕੇ ਵਿਚ ਪਾਬੰਦੀਸ਼ੁਦਾ ਸਮੱਗਰੀ ਵਾਲੇ ਪਟਾਕਿਆਂ ਦੇ ਉਤਪਾਦਨ/ਵਿਕਰੀ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਅਜਿਹੇ ਵਿਚ ਉਥੋਂ ਦੇ ਚੀਫ ਸੈਕ੍ਰੇਟਰੀ, ਹੋਮ ਸੈਕ੍ਰੇਟਰੀ, ਕਮਿਸ਼ਨਰ, ਡੀ. ਐੱਸ. ਪੀ., ਐੱਸ. ਐੱਚ. ਓ. ਤੱਕ ‘ਤੇ ਕਾਰਵਾਈ ਕੀਤੀ ਜਾਵੇਗੀ। ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਜਸਟਿਸ ਐੱਮ. ਆਰ. ਸ਼ਾਹ ਤੇ ਏ. ਐੱਸ. ਬੋਪੰਨਾ ਦੀ ਬੈਂਚ ਨੇ ਕਿਹਾ ਕਿ ਕਿਸੇ ਨੂੰ ਵੀ ਆਰਟੀਲ 21 ਤਹਿਤ ਕਿਸੇ ਵੀ ਸਿਹਤ ਦੇ ਅਧਿਕਾਰ ਦਾ ਉਲੰਘਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ, ਖਾਸ ਤੌਰ ‘ਤੇ ਬੱਚਿਆਂ ਤੇ ਬਜ਼ੁਰਗਾਂ ਦੇ ਸਿਹਤ ਨੂੰ ਪ੍ਰਭਾਵਿਤ ਕਰਨ ਵਾਲੇ ਮਾਮਲਿਆਂ ਵਿਚ ਇਹ ਜ਼ਿਆਦਾ ਮਹੱਤਵਪੂਰਨ ਹੈ।